ਭਾਖੜਾ ਡੈਮ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਮਾਨ, ਕਿਹਾ: ਸਥਿਤੀ ਕਾਬੂ ਹੇਠ, ਡਰਨ ਦੀ ਕੋਈ ਗੱਲ ਨਹੀਂ

ਭਾਖੜਾ ਡੈਮ ਤੋਂ ਪਾਣੀ ਛੱਡਣ ਦੀਆਂ ਖ਼ਬਰਾਂ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਨੇ ਭਾਖੜਾ ਡੈਮ ਦਾ ਦੌਰਾ ਕੀਤਾ ਅਤੇ ਡੈਮ ਵਿੱਚ ਪਾਣੀਦੇ ਪੱਧਰ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਅਤੇ ਸੂਬਾ ਸਰਕਾਰ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਬਾਰਸ਼ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਥੇ ਪੁੱਜੇ ਮੁੱਖ ਮੰਤਰੀ ਨੇ ਸੂਬਾ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਹ ਵੱਡੀ ਰਾਹਤ ਦੀ ਗੱਲ ਹੈ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਅਜੇ ਵੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਇਸ ਲਈ ਡੈਮ ਤੋਂ ਪਾਣੀ ਛੱਡਣ ਦੀ ਫੌਰੀ ਲੋੜ ਨਹੀਂ ਹੈ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਭਾਖੜਾ ਡੈਮ ਦਾ ਖ਼ਤਰੇ ਦਾ ਨਿਸ਼ਾਨ 1680 ਫੁੱਟ ਹੈ ਜਦਕਿ 23 ਜੁਲਾਈ ਨੂੰ ਡੈਮ ਵਿੱਚ ਪਾਣੀ ਦਾ ਪੱਧਰ 1653 ਫੁੱਟ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਪਾਣੀ ਦੇ ਪੱਧਰ ਬਾਰੇ ਨਿਯਮਤ ਤੌਰ ‘ਤੇ ਜਾਣੂ ਕਰਵਾਉਣ ਤਾਂ ਜੋ ਕੋਈ ਗਲਤਫਹਿਮੀ ਪੈਦਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਹ ਰਾਹਤ ਦੀ ਗੱਲ ਹੈ ਕਿ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਨਾ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਕਾਰਨ ਪਾਣੀ ਦਾ ਪੱਧਰ ਹੋਰ ਘੱਟ ਜਾਵੇਗਾ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਧਿਕਾਰੀਆਂ ਦੀ ਪੁਸ਼ਟੀ ਤੋਂ ਬਿਨਾਂ ਡੈਮਾਂ ਦੇ ਫਲੱਡ ਗੇਟ ਖੋਲ੍ਹਣ ਜਾਂ ਹੜ੍ਹਾਂ ਨਾਲ ਜੁੜੀਆਂ ਅਫਵਾਹਾਂ ‘ਤੇ ਬਿਲਕੁਲ ਵੀ ਵਿਸ਼ਵਾਸ ਨਾ ਕਰਨ। ਮੁੱਖ ਮੰਤਰੀ ਨੇ ਮੀਡੀਆ ਨੂੰ ਹੜ੍ਹਾਂ ਬਾਰੇ ਝੂਠੀਆਂ ਖ਼ਬਰਾਂ ਚਲਾ ਕੇ ਦਹਿਸ਼ਤ ਪੈਦਾ ਕਰਨ ਦੀ ਬਜਾਏ ਉਸਾਰੂ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ 9, 10 ਅਤੇ 11 ਜੁਲਾਈ ਨੂੰ ਭਾਰੀ ਮੀਂਹ ਪਿਆ, ਜੋ ਕਿ ਪਿਛਲੇ ਇੱਕ ਮਹੀਨੇ ਵਿੱਚ ਹੋਈ ਕੁੱਲ ਬਾਰਿਸ਼ ਨਾਲੋਂ ਵੱਧ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮੁੱਚੀ ਸਥਿਤੀ ‘ਤੇ ਤਿੱਖੀ ਨਜ਼ਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਸ ਨਾਜ਼ੁਕ ਸਥਿਤੀ ਵਿੱਚ ਵੀ ਸਿਆਸਤ ਕਰ ਰਹੇ ਵਿਰੋਧੀਆਂ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨਹਿਰਾਂ ਦੀ ਸਫ਼ਾਈ ਤੱਕ ਹਰ ਖੇਤਰ ਵਿੱਚ ਕਮਾਲ ਦੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਸਿੰਚਾਈ ਅਤੇ ਡਰੇਨੇਜ ਵਿਭਾਗ ਭ੍ਰਿਸ਼ਟ ਸਿਆਸਤਦਾਨਾਂ ਅਤੇ ਉਨ੍ਹਾਂ ਦੀਆਂ ਕਠਪੁਤਲੀਆਂ ਲਈ ‘ਕਮਾਊ ਪੁੱਤ’ ਬਣ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਹਿੱਤਾਂ ਲਈ ਡਰੇਨੇਜ ਅਤੇ ਸਿੰਚਾਈ ਵਿਭਾਗ ਦਾ ਪੈਸਾ ਨਿਗਲ ਲਿਆ। ਉਨ੍ਹਾਂ ਕਿਹਾ ਕਿ ਵਿਜੀਲੈਂਸ ਪਹਿਲਾਂ ਹੀ ਇਸ ਵਿਭਾਗ ਵਿੱਚ ਹੋਏ ਵੱਡੇ ਘਪਲੇ ਦੀ ਜਾਂਚ ਕਰ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਾਲਾਂਕਿ ਸਹੀ ਰਕਮ ਦਾ ਹਿਸਾਬ ਲਗਾਉਣਾ ਅਜੇ ਬਾਕੀ ਹੈ, ਪਰ ਹੜ੍ਹਾਂ ਕਾਰਨ ਸੂਬੇ ਨੂੰ ਲਗਭਗ 1,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਨੁਕਸਾਨ ਦਾ ਜ਼ਮੀਨੀ ਮੁਲਾਂਕਣ ਸਥਿਤੀ ਕਾਬੂ ਹੇਠ ਆਉਣ ਤੋਂ ਬਾਅਦ ਹੀ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਹਰ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕਾਂ ਦੇ ਹੋਏ ਨੁਕਸਾਨ ਦੀ ਵਿਸਥਾਰਤ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਸੂਬੇ ਲਈ ਮੁਕੰਮਲ ਰਾਹਤ ਪੈਕੇਜ ਦੀ ਮੰਗ ਕੀਤੀ ਜਾਵੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਹੀ ਪ੍ਰਸਤਾਵ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨਹਿਰਾਂ ਦੇ ਚੈਨਲਾਈਜ਼ੇਸ਼ਨ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਪਾਣੀ ਦੀ ਸੱਭਿਅਕ ਵਰਤੋਂ ਲਈ ਨਵੀਂ ਨਹਿਰ ਦੀ ਉਸਾਰੀ ਦਾ ਪ੍ਰਸਤਾਵ ਵੀ ਤਿਆਰ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਓਵਰਫਲੋ ਹੋ ਰਹੀਆਂ ਨਹਿਰਾਂ ਦੀ ਸਫਾਈ ਨੂੰ ਵੀ ਸੂਬਾ ਸਰਕਾਰ ਵੱਲੋਂ ਪਹਿਲ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਵਿਆਪਕ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਬਰਸਾਤ ਪ੍ਰਭਾਵਿਤ ਖੇਤਰਾਂ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਨ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਫਸਲਾਂ, ਘਰਾਂ, ਪਸ਼ੂਆਂ ਅਤੇ ਹੋਰ ਨੁਕਸਾਨ ਦਾ ਤੁਰੰਤ ਪਤਾ ਲਗਾਇਆ ਜਾ ਸਕੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਆਖਰੀ ਵਿਅਕਤੀ ਤੱਕ ਵੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਵੀ ਆਪੋ-ਆਪਣੇ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਖੇਤਾਂ ਵਿੱਚ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਕਿਸਾਨਾਂ ਨੂੰ ਝੋਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਮੁਹੱਈਆ ਕਰਵਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਹੋਰਨਾਂ ਨੂੰ ਇਨ੍ਹਾਂ ਕਿਸਮਾਂ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਹਦਾਇਤਾਂ ਦੇ ਚੁੱਕੇ ਹਨ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...