ਭਾਰਤੀ ਟੀਮ ਦੇ ਵਿਸ਼ਵ ਕੱਪ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਅਹਿਮ ਫ਼ੈਸਲਾ

ਨਵੀਂ ਦਿੱਲੀ: ਭਾਰਤੀ ਕ੍ਰਿਕੇਟ ਟੀਮ ਦੇ ਆਸਟ੍ਰੇਲੀਆ ‘ਚ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚਣ ਤੋਂ ਨਾਕਾਮ ਰਹਿਣ ਤੋਂ ਬਾਅਦ ਭਾਰਤੀ ਕ੍ਰਿਕੇਟ ਬੋਰਡ (ਬੀ. ਸੀ. ਸੀ. ਆਈ.) ਨੇ ਸ਼ੁੱਕਰਵਾਰ ਨੂੰ ਸਖ਼ਤ ਫ਼ੈਸਲਾ ਲੈਂਦਿਆਂ ਚੇਤਨ ਸ਼ਰਮਾ ਦੀ ਅਗਵਾਈ ਵਾਲੀ ਚਾਰ ਮੈਂਬਰੀ ਚੋਣ ਕਮੇਟੀ ਨੂੰ ਬਰਖ਼ਾਸਤ ਕਰ ਦਿੱਤਾ। ਚੇਤਨ ਦੇ ਕਾਰਜਕਾਲ ‘ਚ ਭਾਰਤੀ ਟੀਮ 2021 ‘ਚ ਖੇਡੇ ਗਏ ਟੀ-20 ਵਿਸ਼ਵ ਕੱਪ ਦੇ ਨਾਕਆਊਟ ਪੜਾਅ ‘ਚ ਨਹੀਂ ਪਹੁੰਚ ਸਕੀ ਸੀ। ਇਸ ਤੋਂ ਇਲਾਵਾ ਉਹ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਵੀ ਹਾਰ ਗਈ ਸੀ। ਬੀ. ਸੀ. ਸੀ. ਆਈ. ਨੇ ਟਵੀਟ ਕਰ ਕੇ ਰਾਸ਼ਟਰੀ ਚੋਣਕਾਰਾਂ (ਸੀਨੀਅਰ ਪੁਰਸ਼) ਲਈ ਅਰਜ਼ੀਆਂ ਦੀ ਮੰਗ ਕੀਤੀ ਹੈ।

ਚੇਤਨ (ਉੱਤਰੀ ਜ਼ੋਨ), ਹਰਵਿੰਦਰ ਸਿੰਘ (ਸੈਂਟਰਲ ਜ਼ੋਨ), ਸੁਨੀਲ ਜੋਸ਼ੀ (ਦੱਖਣੀ ਜ਼ੋਨ) ਅਤੇ ਦੇਬਾਸ਼ੀਸ਼ ਮੋਹੰਤੀ (ਪੂਰਬੀ ਜ਼ੋਨ) ਦਾ ਰਾਸ਼ਟਰੀ ਚੋਣਕਾਰ ਵਜੋਂ ਕਾਰਜਕਾਲ ਥੋੜ੍ਹੀ ਦੇਰ ਹੀ ਚੱਲਿਆ। ਇਨ੍ਹਾਂ ‘ਚੋਂ ਕੁੱਝ ਨੂੰ 2020 ਅਤੇ ਕੁਝ ਨੂੰ 2021 ‘ਚ ਨਿਯੁਕਤ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਆਮ ਤੌਰ ‘ਤੇ ਸੀਨੀਅਰ ਰਾਸ਼ਟਰੀ ਚੋਣਕਾਰ ਦਾ ਕਾਰਜਕਾਲ ਚਾਰ ਸਾਲ ਦਾ ਹੁੰਦਾ ਹੈ ਅਤੇ ਇਸ ਨੂੰ ਅੱਗੇ ਵੀ ਵਧਾਇਆ ਜਾ ਸਕਦਾ ਹੈ। ਅਭੈ ਕੁਰੂਵਿਲਾ ਦਾ ਕਾਰਜਕਾਲ ਖ਼ਤਮ ਹੋਣ ਕਾਰਨ ਪੱਛਮੀ ਜ਼ੋਨ ਤੋਂ ਕੋਈ ਚੋਣਕਾਰ ਨਹੀਂ ਸੀ। ਪੀ. ਟੀ. ਆਈ. ਨੇ ਬੀ. ਸੀ. ਸੀ. ਆਈ. ਦੀ 18 ਅਕਤੂਬਰ ਨੂੰ ਹੋਈ ਸਾਲਾਨਾ ਆਮ ਮੀਟਿੰਗ ਤੋਂ ਬਾਅਦ ਖ਼ਬਰ ਦਿੱਤੀ ਸੀ ਕਿ ਚੇਤਨ ਨੂੰ ਬਰਖ਼ਾਸਤ ਕੀਤਾ ਜਾ ਸਕਦਾ ਹੈ। ਬੀ. ਸੀ. ਸੀ. ਆਈ. ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਚੋਣਕਾਰਾਂ (ਸੀਨੀਅਰ ਪੁਰਸ਼) ਲਈ ਅਰਜ਼ੀਆਂ ਮੰਗੀਆਂ ਅਤੇ ਅਪਲਾਈ ਕਰਨ ਦੀ ਆਖਰੀ ਮਿਤੀ 28 ਨਵੰਬਰ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...