ਪੰਜਾਬ ਵਿਜੀਲੈਂਸ ਬਿਊਰੋ ਵਲੋਂ 6 ਅਕਤੂਬਰ 2022 ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਗਏ ਏਆਈਜੀ ਅਸ਼ੀਸ਼ ਕਪੂਰ ਨੂੰ ਹਾਈਕੋਰਟ ਤੋਂ ਰੈਗੂਲਰ ਜ਼ਮਾਨਤ ਮਿਲ ਗਈ ਹੈ। ਦਸ ਦਈਏ ਕਿ ਰਿਸ਼ਵਰ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਗਏ ਏਆਈਜੀ ਅਸ਼ੀਸ਼ ਕਪੂਰ ਸਬੰਧੀ ਅੱਜ ਪੰਜਾਬ-ਹਰਿਆਣਾ ਹਾਈਕੋਰਟ ਵਿਚ ਅਹਿਮ ਸੁਣਵਾਈ ਹੋਈ ਜਿਸ ਵਿਚ ਅਦਾਲਤ ਨੇ ਫੈਸਲਾ ਲੈਂਦਿਆਂ ਅਸ਼ੀਸ਼ ਕਪੂਰ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।
ਜਾਣਕਾਰੀ ਮੁਤਾਬਕ ਭ੍ਰਿਸ਼ਟਾਚਾਰ ਤੋਂ ਇਲਾਵਾ ਆਸ਼ੀਸ਼ ਕਪੂਰ ‘ਤੇ ਇਕ ਔਰਤ ਨਾਲ ਜਬਰ-ਜ਼ਿਨਾਹ ਅਤੇ ਵਸੂਲੀ ਦੇ ਦੋਸ਼ ਵੀ ਲੱਗੇ ਹਨ। ਇਸ ਤੋਂ ਇਲਾਵਾ ਆਮਦਨ ਤੋਂ ਜ਼ਿਆਦਾ ਜਾਇਦਾਦ ਦਾ ਮਾਮਲਾ ਵੀ ਉਨ੍ਹਾਂ ‘ਤੇ ਚੱਲ ਰਿਹਾ ਹੈ। ਦੱਸ ਦੇਈਏ ਕਿ ਆਸ਼ੀਸ਼ ਕਪੂਰ ਨੂੰ ਜ਼ਮਾਨਤ ਸਿਰਫ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਹੀ ਮਿਲੀ ਹੈ, ਜਦੋਂ ਕਿ ਜਬਰ-ਜ਼ਿਨਾਹ ਅਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ‘ਚ ਉਨ੍ਹਾਂ ਨੂੰ ਅਜੇ ਜੇਲ੍ਹ ‘ਚ ਹੀ ਰਹਿਣਾ ਪਵੇਗਾ।