ਮਨੀਕਰਨ ਸਾਹਿਬ ’ਚ ਸੈਲਾਨੀਆਂ ਨੇ ਕੀਤੀ ਗੁੰਡਾਗਰਦੀ, ਤੋੜੇ ਸ਼ੀਸ਼ੇ, ਗਰਮਾਇਆ ਮਾਹੌਲ

ਇਕ ਵੀਡੀਓ ਮਣੀਕਰਨ ਸਾਹਿਬ ਦੀ ਬੜੀ ਤੇਜ਼ੀ ਦੇ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ਵਿਚ ਵੇਖਿਆ ਜਾ ਸਕਦਾ ਹੈ ਕਿ ਸੈਲਾਨੀਆਂ ਵਲੋਂ ਦੇਰ ਰਾਤ ਮਣੀਕਰਨ ਸਾਹਿਬ ਵਿਚ ਗੁੰਡਾਗਰਦੀ ਕੀਤੀ ਗਈ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਪੰਜਾਬ ਤੋਂ ਪਹੁੰਚੇ ਨੌਜਵਾਨਾਂ ਵੱਲੋਂ ਮਣੀਕਰਨ ਦੇ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਤੋਂ ਲੈ ਕੇ ਰਾਮ ਮੰਦਿਰ ਹੁੰਦੇ ਹੋਏ ਬੱਸ ਸਟੈਂਡ ਤੱਕ ਹੁੱਲੜਬਾਜ਼ੀ ਕੀਤੀ ਗਈ।

ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਡੀ.ਜੀ.ਪੀ. ਅਤੇ ਹਿਮਾਚਲ ਪ੍ਰਦੇਸ਼ ਦੀ ਪੁਲਿਸ ਦਾ ਟਵੀਟ ਸਾਹਮਣੇ ਆਇਆ ਹੈ ਜਿਸ ਵਿਚ ਉਹਨਾਂ ਨੇ ਲੋਕਾਂ ਨੂੰ ਅਫ਼ਵਾਹਾਂ ਅਤੇ ਨਫ਼ਰਤ ਭਰੇ ਭਾਸ਼ਣ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕੀਤਾ, “ਮਨੀਕਰਨ ਸਾਹਿਬ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ ਅਤੇ ਮੈਂ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਉਹਨਾਂ ਕਿਹਾ ਕਿ ਮੈਂ ਹਿਮਾਚਲ ਪ੍ਰਦੇਸ਼ ਦੇ ਡੀਜੀਪੀ ਨਾਲ ਗੱਲ ਕੀਤੀ ਹੈ।  ਨਾਲ ਹੀ ਉਹਨਾਂ ਕਿਹਾ ਕਿ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਪੁਲਿਸ ਮਿਲ ਕੇ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਉਹਨਾਂ ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਨਾ ਘਬਰਾਉਣ ਜਾਂ ਨਾ ਹੀ ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਫੈਲਾਉਣ।

ਇਕ ਹੋਰ ਟਵੀਟ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਲਿਖਿਆ, “ਦੇਸ਼ ਦੇ ਸਾਰੇ ਹਿੱਸਿਆਂ ਤੋਂ ਸ਼ਰਧਾਲੂਆਂ ਦਾ ਬਿਨਾਂ ਕਿਸੇ ਡਰ ਦੇ ਦਰਸ਼ਨ ਕਰਨ ਲਈ ਸਵਾਗਤ ਹੈ।”

ਉਥੇ ਹੀ ਹਿਮਾਚਲ ਪ੍ਰਦੇਸ਼ ਦੀ ਪੁਲਿਸ ਦਾ ਵੀ ਟਵੀਟ ਸਾਹਮਣੇ ਆਇਆ ਹੈ। ਉਹਨਾਂ ਕਿਹਾ, “ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਗੁੰਮਰਾਹ ਨਾ ਹੋਵੋ। ਡੀਜੀਪੀ ਹਿਮਾਚਲ ਪ੍ਰਦੇਸ਼ ਸੰਜੇ ਕੁੰਡੂ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਵਿਚ ਇਸ ਵਿਸ਼ੇ ‘ਤੇ ਚਰਚਾ ਹੋਈ ਹੈ। ਹਿਮਾਚਲ ਪ੍ਰਦੇਸ਼ ਵਿੱਚ ਸਾਰੇ ਸੈਲਾਨੀਆਂ ਅਤੇ ਸ਼ਰਧਾਲੂਆਂ ਦਾ ਸੁਆਗਤ ਹੈ।

ਦਸਣਯੋਗ ਹੈ ਕਿ ਨੌਜਵਾਨਾਂ ਨੇ ਸਥਾਨਕ ਲੋਕਾਂ ਦੇ ਘਰਾਂ ਦੇ ਸ਼ੀਸ਼ੇ ਵੀ ਤੋੜੇ ਅਤੇ ਤਲਵਾਰਾਂ ਵੀ ਲਹਿਰਾਈਆਂ ਸੀ। ਪੱਥਰਬਾਜ਼ੀ ਤੋਂ ਕਈ ਲੋਕਾਂ ਦੇ ਘਰਾਂ ਦੇ ਸ਼ੀਸ਼ੇ ਵੀ ਟੁੱਟੇ ਹੈ। ਇੰਨ੍ਹਾਂ ਹੀ ਨਹੀਂ ਰਸਤੇ ’ਚ ਜੋ ਵੀ ਵਿਅਕਤੀ ਦਿਖਿਆ ਉਸ ਨਾਲ ਕੁੱਟਮਾਰ ਵੀ ਕੀਤੀ। ਜਿਸ ਕਾਰਨ ਸਥਾਨਕ ਲੋਕਾਂ ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਸਥਾਨਕ ਲੋਕਾਂ ਦੀ ਮੰਨੀਏ ਤਾਂ ਪੰਜਾਬ ਤੋਂ ਬਾਇਕ ’ਚ ਸਵਾਰ ਹੋ ਕੇ ਦਰਜ਼ਨਾ ਦੀ ਗਿਣਤੀ ’ਚ ਸੈਲਾਨੀ ਮਣੀਕਰਨ ਗੁਰਦੁਆਰਾ ਸਿੰਘ ਸਾਹਿਬ ਚ ਦਰਸ਼ਨ ਕਰਨ ਦੇ ਲਈ ਆਏ ਸੀ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...