ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਸਰਬਜੀਤ ਸਿੰਘ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ ਕਿਉਂਕਿ ਪਿਤਾ ਸਰਬਜੀਤ ਸਿੰਘ ‘ਤੇ ਜਾਅਲੀ SC ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਸਰਕਾਰੀ ਨੌਕਰੀ ਹਾਸਲ ਕਰਕੇ ਰਾਇਰਮੈਂਟ ਤੱਕ ਨੌਕਰੀ ਦਾ ਆਨੰਦ ਲੈਣ ਦੇ ਦੋਸ਼ ਲੱਗੇ ਹਨ। ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਐਨਸੀਐਸਸੀ) ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 15 ਦਿਨਾਂ ਵਿੱਚ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਨੌਕਰੀ ਲੈਣ ਲਈ ਝੂਠਾ SC ਸਰਟੀਫਿਕੇਟ ਬਣਾਉਣ ਵਾਲੇ ਸਰਬਜੀਤ ਸਿੰਘ ਬਾਰੇ NCSC ਨੂੰ ਇਹ ਸੂਚਨਾ ਖਬਰਾਂ ਰਾਹੀ ਮਿਲੀ ਸੀ।
ਰਿਪੋਰਟ ਅਨੁਸਾਰ, “ਫਰੀਦਕੋਟ ਜ਼ਿਲ੍ਹੇ ਦੀ ਤਹਿਸੀਲ ਕੋਟਕਪੂਰਾ ਖੇਤਰ ਦੇ ਪਿੰਡ ਖਾਰਾ ਦੇ ਵਸਨੀਕ ਸਰਬਜੀਤ ਸਿੰਘ ਨੇ 1989 ਵਿੱਚ ਇੱਕ ਗਣਿਤ ਅਧਿਆਪਕ ਦੀ ਅਨੁਸੂਚਿਤ ਜਾਤੀ ਦੀ ਰਾਖਵੀਂ ਨੌਕਰੀ ਲੈਣ ਲਈ ਇੱਕ ਜਾਅਲੀ ਐਸ.ਸੀ. ਸਰਟੀਫਿਕੇਟ ਪੇਸ਼ ਕੀਤਾ ਸੀ, ਜਿਸ ਨੂੰ ਸੂਬਾ ਸਰਕਾਰ ਨੇ ਪ੍ਰਵਾਨਗੀ ਦਿੱਤੀ ਸੀ। ਉਸ ਸਮੇਂ ਦੌਰਾਨ ਪੰਜਾਬ ਦੇ ਸਕੂਲਾਂ ਵਿੱਚ 252 ਅਧਿਆਪਨ ਅਸਾਮੀਆਂ ਸਨ ਜਿਨ੍ਹਾਂ ਵਿੱਚੋਂ 25% ਸੀਟਾਂ ਅਨੁਸੂਚਿਤ ਜਾਤੀਆਂ ਦੇ ਉਮੀਦਵਾਰਾਂ ਲਈ ਰਾਖਵੀਆਂ ਸਨ। ਹੁਣ ਅਵਤਾਰ ਸਿੰਘ ਸਹੋਤਾ ਨਾਮਕ ਇੱਕ ਸੇਵਾਮੁਕਤ ਅਧਿਕਾਰੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸ਼ਿਕਾਇਤ ਦੇ ਕੇ ਇਹ ਇਲਜ਼ਾਮ ਲਾਇਆ ਹੈ ਕਿ ਸਰਬਜੀਤ ਸਿੰਘ ਨੇ ਜਾਅਲੀ SC ਸਰਟੀਫਿਕੇਟ ਦੇ ਕੇ 34 ਸਾਲ ਤੋਂ ਵੱਧ ਸਮੇਂ ਤੱਕ ਨੌਕਰੀ ਕੀਤੀ।
ਇਸ ਦੌਰਾਨ ਕਮਿਸ਼ਨ ਨੇ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਸਮਾਜਿਕ, ਨਿਆਂ ਅਤੇ ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਲਜ਼ਾਮਾਂ ਦੀ ਜਾਂਚ ਕਰਨ ਅਤੇ ਰਿਪੋਰਟ 15 ਦਿਨਾਂ ‘ਚ ਸੌਂਪਣ ਲਈ ਕਿਹਾ ਹੈ।