ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਫ਼ਿਲਮ ਇੰਡਸਟਰੀ ‘ਚ ਸੋਗ ਦੀ ਲਹਿਰ

ਫ਼ਿਲਮ ਇੰਡਸਟਰੀ ਦੀ ਪ੍ਰਸਿੱਧ ਅਦਾਕਾਰਾ ਦਲਜੀਤ ਕੌਰ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ 69 ਸਾਲ ਦੀ ਦਲਜੀਤ ਕੌਰ ਪਿਛਲੇ ਲੰਬੇ ਸਮੇਂ ਤੋਂ ਬੀਮਾਰ ਚਲ ਰਹੇ ਸੀ। ਉਨ੍ਹਾਂ ਨੇ ਕਈ ਹਿੱਟ ਹਿੰਦੀ ਫ਼ਿਲਮਾਂ ‘ਚ ਵੀ ਕੰਮ ਕੀਤਾ ਸੀ। ਦੱਸ ਦਈਏ ਕਿ ਦਲਜੀਤ ਕੌਰ ਦਾ ਅੱਜ ਅੰਤਿਮ ਸੰਸਕਾਰ ਦੁਪਹਿਰ 12 ਵਜੇ ਹੋਣਾ ਹੈ।

ਦਲਜੀਤ ਕੌਰ ਨੇ 10 ਤੋਂ ਜ਼ਿਆਦਾ ਹਿੰਦੀ ਤੇ 70 ਤੋਂ ਜ਼ਿਆਦਾ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਸੀ। ਦਿੱਲੀ ਦੇ ਲੇਡੀ ਸ਼੍ਰੀ ਰਾਮ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਅਤੇ ਪੁਣੇ ਫ਼ਿਲਮ ਇੰਸਟੀਚਿਊਟ ਤੋਂ ਅਦਾਕਾਰੀ ਦੀ ਸ਼ੁਰੂਆਤ ਕੀਤੀ। ਸਾਲ 1976 ‘ਚ ਉਨ੍ਹਾਂ ਦੀ ਪਹਿਲੀ ਫ਼ਿਲਮ ‘ਦਾਜ਼’ ਰਿਲੀਜ਼ ਹੋਈ ਸੀ। ਉਨ੍ਹਾਂ ਨੇ ‘ਪੁੱਤ ਜੱਟਾਂ ਦੇ’, ‘ਮਾਮਲਾ ਗੜਬੜ ਹੈ’, ‘ਕੀ ਬਨੂੰ ਦੁਨੀਆ ਦਾ’, ‘ਸਰਪੰਚ’ ਅਤੇ ‘ਪਟੋਲਾ’ ਵਰਗੀਆਂ ਕਈ ਸੁਪਰਹਿੱਟ ਪੰਜਾਬੀ ਫ਼ਿਲਮਾਂ ‘ਚ ਮੁੱਖ ਭੂਮਿਕਾ ਨਿਭਾਈ ਸੀ।

ਦੱਸਣਯੋਗ ਹੈ ਕਿ ਦਲਜੀਤ ਕੌਰ ਦੇ ਪਤੀ ਹਰਮਿੰਦਰ ਸਿੰਘ ਦਿਓਲ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ‘ਚ ਕੰਮ ਕਰਨਾ ਬੰਦ ਕਰ ਦਿੱਤਾ ਸੀ। ਉਨ੍ਹਾਂ ਦੀ ਕੋਈ ਸੰਤਾਨ ਨਹੀਂ ਸੀ। ਸਾਲ 2001 ‘ਚ ਉਨ੍ਹਾਂ ਨੇ ਦੁਬਾਰਾ ਫ਼ਿਲਮੀ ਪਾਰੀ ਦੀ ਸ਼ੁਰੂਆਤ ਕੀਤੀ ਅਤੇ ਉਮਰ ਦੇ ਹਿਸਾਬ ਨਾਲ ਮਾਂ ਤੇ ਕਈ ਹੋਰ ਭੂਮਿਕਾਵਾਂ ਨਿਭਾਈਆਂ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...