ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬੀ ਇੰਡਰਸਟਰੀ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਦੇ ਪੀ.ਏ. ਨਾਲ ਜੁੜੀ ਹੋਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਰਣਜੀਤ ਬਾਵਾ ਦੇ ਪੀ.ਏ. ਡਿਪਟੀ ਵੋਹਰਾ ਦੀ ਸੜਕ ਹਾਦਸੇ ਦੇ ਵਿਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵੋਹਰਾ ਦੀ ਗੱਡੀ ਪਿੰਡ ਲਿੱਧੜਾਂ ਨੇੜੇ ਪਿੱਲਰ ਨਾਲ ਟਕਰਾਉਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ। ਸਬ-ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ 12 ਵਜੇ ਦੇ ਕਰੀਬ ਇਤਲਾਹ ਮਿਲੀ ਸੀ ਕਿ ਇਕ ਬ੍ਰਿਜ਼ਾ ਗੱਡੀ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ, ਜੋ ਪਿੰਡ ਲਿੱਧੜਾਂ ਨੇੜੇ ਪੁਲ਼ ਦੇ ਪਿੱਲਰ ਨਾਲ ਟਕਰਾ ਕੇ ਪਲਟ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ।
ਇਸ ਮੌਕੇ ਕਾਰ ਸਵਾਰ ਦੀ ਮੌਕੇ ‘ਤੇ ਮੌਤ ਹੋ ਗਈ। ਮੌਕੇ ‘ਤੇ ਮੌਜੂਦ ਮ੍ਰਿਤਕ ਦੀ ਪਛਾਣ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀ.ਏ ਵਜੋਂ ਹੋਈ ਹੈ ਅਤੇ ਉਸ ਦਾ ਨਾਂ ਡਿਪਟੀ ਵੋਹਰਾ ਵਾਸੀ ਬਟਾਲਾ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਵੋਹਰਾ ਖੰਨਾ ਤੋਂ ਆਪਣੇ ਪਿੰਡ ਬਟਾਲਾ ਜਾ ਰਿਹਾ ਸੀ।
ਇਥੇ ਦਸ ਦਈਏ ਕਿ ਬੀਤੇ ਕੱਲ੍ਹ ਪੀ.ਏ. ਡਿਪਟੀ ਵੋਹਰਾ ਦਾ ਜਨਮਦਿਨ ਸੀ ਜਿਸ ’ਤੇ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਸਟੋਰੀ ਪਾਕੇ ਉਹਨਾਂ ਨੂੰ ਵਧਾਈ ਵੀ ਦਿੱਤੀ ਸੀ ਪਰ ਉਸੇ ਦਿਨ ਦੇਰ ਰਾਤ ਉਹਨਾਂ ਦੀ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।
ਇਸ ਦੀ ਜਾਣਕਾਰੀ ਮਿਲਣ ‘ਤੇ ਰਣਜੀਤ ਬਾਵਾ ਨੇ ਪੋਸਟ ਪਾਕੇ ਪੀ.ਏ. ਡਿਪਟੀ ਵੋਹਰਾ ਦੀ ਮੌਤ ’ਤੇ ਦੁੱਖ ਸਾਂਝਾ ਕੀਤਾ ਹੈ।