ਇਕ ਵਾਰ ਫਿਰ ਪੰਜਾਬ ਨੂੰ ਦਹਿਲਾਉਣ ਦੀ ਸਾਜਿਜ਼ ਰਚੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸੂਚਨਾ ਮਿਲੀ ਹੈ ਕਿ ਜ਼ਿਲ੍ਹਾ ਲੁਧਿਆਣਾ ਦੇ ਨਿਊ ਕੋਰਟ ਕੰਪਲੈਕਸ ‘ਚ ਬੰਬ ਧਮਾਕਾ ਹੋਣ ਦੀ ਖ਼ਬਰ ਪਤਾ ਲੱਗੀ ਹੈ, ਜਿਸ ਤੋਂ ਬਾਅਦ ਭਾਜੜ ਮਚ ਗਈ ਹੈ।
ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਆਖ਼ਰ ਇਹ ਧਮਾਕਾ ਕਿਵੇਂ ਹੋਇਆ। ਫਿਲਹਾਲ ਇਸ ਦੀ ਜਾਂਚ ਜਾਰੀ ਹੈ।