ਗਰਮੀਆਂ ‘ਚ ਬਿਜਲੀ ਦੀ ਕਿੱਲਤ ਤੋਂ ਬਚਣ ਲਈ ਪੰਜਾਬ ਸਰਕਾਰ ਨੇ 15 ਜੁਲਾਈ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ ਸੀ। ਇਹ ਸਮਾਂ ਖ਼ਤਮ ਹੋਣ ਤੋਂ ਬਾਅਦ ਹੁਣ ਮੁੜ ਸੂਬਾ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿਤਾ ਹੈ। ਇਸ ਸਬੰਧੀ ਇਕ ਨੋਟੀਫਿਕੇਸ਼ਨ ਵੀ ਜਾਰੀ ਹੋਇਆ ਹੈ ਜਿਸ ਮੁਤਾਬਕ ਹੁਣ 17 ਜੁਲਾਈ, 2023 ਤੋਂ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਦਾ ਹੋਵੇਗਾ।

ਦਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਗਰਮੀਆਂ ‘ਚ ਬਿਜਲੀ ਦੀ ਕਿੱਲਤ ਤੋਂ ਬਚਣ ਲਈ ਸਰਕਾਰੀ ਦਫ਼ਤਰਾਂ ਦਾ ਸਮਾਂ 2 ਮਈ ਤੋਂ ਲੈਕ 15 ਜੁਲਾਈ ਤੱਕ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਸੀ। ਉਨ੍ਹਾਂ ਨੇ ਨਾਲ ਹੀ ਕਿਹਾ ਸੀ ਕਿ ਇਹ ਫ਼ੈਸਲਾ ਵਿਦੇਸ਼ਾਂ ਦੀ ਤਰਜ਼ ‘ਤੇ ਲਿਆ ਗਿਆ ਹੈ ਅਤੇ ਇਹ ਪੂਰੇ ਦੇਸ਼ ‘ਚ ਪੰਜਾਬ ਅੰਦਰ ਆਪਣੀ ਤਰ੍ਹਾਂ ਦੀ ਪਹਿਲੀ ਕੋਸ਼ਿਸ਼ ਸੀ।