ਜੇ ਪੰਜਾਬ ਦੇ ਹਾਲਾਤ ਠੀਕ ਹਨ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਇੰਨੀ ਸੁਰੱਖਿਆ ਦੀ ਕੀ ਲੋੜ? ਇਹ ਕਹਿਣਾ ਹੈ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ। ਜਿੰਨਾ ਦੇ ਨਿਸ਼ਾਨੇ ‘ਤੇ ਇਕ ਵਾਰ ਫਿਰ ਪੰਜਾਬ ਸਰਕਾਰ ਆ ਚੁੱਕੀ ਹੈ। ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਨੂੰ 10 ਮਹੀਨਿਆਂ ਦਾ ਸਮਾਂ ਹੋਣ ਵਾਲਾ ਹੈ, ਪਰ ਅਜੇ ਤੱਕ ਅਸਲ ਕਾਤਲਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਜਦਕਿ ਮਾਨ ਸਰਕਾਰ ਵੱਲੋਂ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਸਹੀ ਦੱਸਿਆ ਜਾ ਰਿਹਾ ਹੈ। ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਲਈ ਜੈਮਰ ਸਣੇ 40-40 ਪੰਜਾਬ ਪੁਲਿਸ ਦੇ ਸੁਰੱਖਿਆ ਕਰਮਚਾਰੀ ਲਾਉਣ ਦੇ ਹੁਕਮ ਦਿੱਤੇ ਹਨ। ਜਿਸ ’ਤੇ ਸਵਾਲ ਖੜੇ ਕਰਦਿਆਂ ਉਹਨਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਹਾਲਾਤ ਠੀਕ ਹਨ ਤਾਂ ਸੀਐਮ ਦੀ ਪਤਨੀ ਨੂੰ ਇੰਨੀ ਸੁਰੱਖਿਆ ਦੀ ਕੀ ਲੋੜ?
ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤ ਦੀ ਪਹਿਲੀ ਬਰਸੀ ਮਨਾਉਣ ਜਾ ਰਹੇ ਹਨ ਅਤੇ ਸਰਕਾਰਾਂ ਤੋਂ ਜਦੋਂ ਇਨਸਾਫ਼ ਦੀ ਆਸ ਨਾ ਰਹੀ ਤਾਂ ਪੰਜਾਬ ਦੇ ਲੋਕਾਂ ਨੂੰ ਨਾਲ ਲੈ ਕੇ ਨਿਆਂ ਲੈਣ ਲਈ ਸੜਕਾਂ ’ਤੇ ਉਤਰਨਗੇ। ਉਨ੍ਹਾਂ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੀ ਤਸਵੀਰ ਸਣੇ ਗੋਲੀਆਂ ਨਾਲ ਛਲਣੀ ਕੀਤੀ ‘ਥਾਰ’ ਲੈਕੇ ਕੇ ਸੜਕਾਂ ’ਤੇ ਜਾਣਗੇ ਅਤੇ ਲੋਕਾਂ ਨੂੰ ਪੰਜਾਬ ਦੀ ਕਾਨੂੰਨ-ਵਿਵਸਥਾ ਬਾਰੇ ਜਾਣੂ ਕਰਵਾਵਾਂਗੇ।
ਇਥੇ ਦਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਨੂੰ 40 ਸੁਰੱਖਿਆ ਪੁਲਿਸ ਮੁਲਾਜ਼ਮ ਦਿੱਤੇ ਹਨ ਜਿਸ ਤੋਂ ਬਾਅਦ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ।