ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ 16ਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ ਬਜਟ ਸਮਾਗਮ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦੌਰਾਨ ਗਵਰਨਰ ਵਲੋਂ ਸਰਕਾਰ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਪ੍ਰਿੰਸੀਪਲਜ਼ ਦੇ ਮੁੱਦੇ ‘ਤੇ ਸਦਨ ਵਿਚ ਹੰਗਾਮਾ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸ ਪਾਰਟੀ ਨੇ ਤਾਂ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਵਾਕ-ਆਊਟ ਕਰ ਦਿੱਤਾ ਹੈ।
ਰਾਜਪਾਲ ਦੇ ਭਾਸ਼ਣ ਤੋਂ ਬਾਅਦ ਦੁਪਹਿਰ ਦੇ ਸਮੇਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਵਾਰ ਦੇ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ‘ਤੇ ਘੇਰਨ ਦੀ ਰਣਨੀਤੀ ਬਣਾ ਲਈ ਗਈ ਹੈ, ਹਾਲਾਂਕਿ ਸਦਨ ‘ਚ ਪਹਿਲੇ ਦਿਨ ਦਾ ਮਾਹੌਲ ਜ਼ਿਆਦਾ ਗਰਮ ਹੋਣ ਦੀ ਸੰਭਾਵਨਾ ਘੱਟ ਜਤਾਈ ਜਾ ਰਹੀ ਹੈ ਕਿਉਂਕਿ ਰਾਜਪਾਲ ਦੇ ਭਾਸ਼ਣ ਅਤੇ ਫਿਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਜਾਵੇਗਾ।
ਇਥੇ ਦਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋ ਕੇ 24 ਮਾਰਚ ਤੱਕ ਚੱਲੇਗਾ। 10 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ।