ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਜਿਥੇ ਇਕ ਪਾਸੇ ਲੋਕਾਂ ਵਲੋਂ ਭਰਵਾ ਸੁਆਗਤ ਕੀਤਾ ਜਾ ਰਿਹਾ ਹੈ ਉਥੇ ਹੀ ਲੁਧਿਆਣਾ ਵਿਖੇ 1984 ਦੇ ਦੰਗਾ ਪੀੜਤਾਂ ਵਲੋਂ ਰਾਹੁਲ ਗਾਂਧੀ ਦੇ ਭਾਰਤ ਜੋੜੋ ਯਾਤਰਾ ਨਾਲ ਲੁਧਿਆਣਾ ਪਹੁੰਚਣ ‘ਤੇ ਵਿਰੋਧ ਕਰਨ ਦਾ ਪ੍ਰੋਗਰਾਮ ਵਿੱਢਿਆ ਗਿਆ ਸੀ ਪਰ ਇਸ ਦੌਰਾਨ ਪੁਲਿਸ ਵਲੋਂ ਵੱਡਾ ਕਦਮ ਚੁੱਕਦੇ ਹੋਏ ਦੰਗਾ ਪੀੜਤ ਜੱਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਨੂੰ ਅੱਜ ਤੜਕੇ ਸਵੇਰੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਮੱਦੇਨਜ਼ਰ ਸੁਰਜੀਤ ਸਿੰਘ ਨੂੰ ਨਜ਼ਰਬੰਦ ਕੀਤਾ ਗਿਆ ਅਤੇ ਉਹਨਾਂ ਨੂੰ ਘਰੋਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਜਿਸ ਦਾ 1984 ਦੇ ਦੰਗਾ ਪੀੜੀਤਾਂ ਵਲੋਂ ਪੂਰਜ਼ੋਰ ਵਿਰੋਧ ਕੀਤਾ ਗਿਆ।
ਦਸ ਦਈਏ ਕਿ 1984 ਦੇ ਦੰਗਾ ਪੀੜੀਤਾਂ ਨੇ ਰਾਹੁਲ ਗਾਂਧੀ ਅਤੇ ਭਾਰਤ ਜੋੜੋ ਯਾਤਰਾ ਦਾ ਲੁਧਿਆਣਾ ਪਹੁੰਚਣ ‘ਤੇ ਵਿਰੋਧ ਕਰਨਾ ਸੀ ਪਰ ਇਸਤੋਂ ਪਹਿਲਾਂ ਹੀ ਪੁਲਿਸ ਵਲੋ ਵੱਡਾ ਕਦਮ ਚੁੱਕਦੇ ਹੋਏ ਦੰਗਾ ਪੀੜਤ ਜੱਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਨੂੰ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਤਾਂ ਜੋ ਉਹ ਰਾਹੁਲ ਗਾਂਧੀ ਅਤੇ ਭਾਰਤ ਜੋੜੋ ਯਾਤਰਾ ਦਾ ਵਿਰੋਧ ਨਾ ਕਰ ਸਕਣ। ਦੱਸਿਆ ਜਾ ਰਿਹਾ ਹੈ ਕਿ ਤੜਕੇ ਸਵੇਰੇ ਭਾਰੀ ਪੁਲਸ ਫੋਰਸ ਦੰਗਾ ਪੀੜਤ ਜੱਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਦੇ ਘਰ ਪੁੱਜੀ ਅਤੇ ਉਨ੍ਹਾਂ ਨੂੰ ਘਰ ਤੋਂ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ।