ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਡੇਰਾ ਬਿਆਸ ਵਿਖੇ ਪਹੁੰਚੇ। ਇਸ ਤੋਂ ਪਹਿਲਾਂ ਉਹ ਦਿੱਲੀ ਤੋਂ ਸਿੱਧੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਵਿਖੇ ਪਹੁੰਚੇ ਸਨ। ਜਿਥੇ ਉਨ੍ਹਾਂ ਦਾ ਸਵਾਗਤ ਭਾਜਪਾ ਆਗੂਆਂ ਨੇ ਕੀਤਾ ਗਿਆ। ਇਸ ਤੋਂ ਬਾਅਦ ਉਹ ਸਿੱਧਾ ਡੇਰਾ ਰਾਧਾ ਸਵਾਮੀ ਬਿਆਸ ਲਈ ਰਵਾਨਾ ਹੋਏ। ਡੇਰਾ ਬਿਆਸ ਪਹੁੰਚਣ ’ਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਨੇ ਰਾਜਨਾਥ ਸਿੰਘ ਦੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਡੇਰੇ ਦੇ ਵੱਖ-ਵੱਖ ਹਿੱਸਿਆਂ ਬਾਰੇ ਜਾਣੂ ਕਰਵਾਇਆ। ਮੰਤਰੀ ਰਾਜਨਾਥ ਸਿੰਘ ਨੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਦਾ ਸਤਿਸੰਗ ਸੁਣਿਆ।
ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਡੇਰਾ ਬਿਆਸ ਵਿਚ ਇਹ ਪਹਿਲਾ ਦੌਰਾ ਹੈ। ਉਨ੍ਹਾਂ ਦੇ ਇਸ ਦੌਰੇ ਨੂੰ 2024 ਦੀਆਂ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਭਾਜਪਾ ਪੰਜਾਬ ਵਿਚ ਖੁਦ ਨੂੰ ਮਜ਼ਬੂਤ ਕਰਨ ਵਿਚ ਲੱਗੀ ਹੋਈ ਹੈ।