ਵੱਡੀ ਖ਼ਬਰ ਲੁਧਿਆਣਾ ਦੇ ਕੋਰਟ ਕੰਪਲੈਕਸ ਤੋਂ ਸਾਹਮਣੇ ਆਈ ਹੈ ਜਿਥੇ ਬਾਹਰ ਗੋਲ਼ੀ ਚੱਲਣ ਦਾ ਸੂਚਨਾ ਪ੍ਰਾਪਤ ਹੋਈ ਹੈ। ਇਸ ਦੀ ਪੁਸ਼ਟੀ ਪੁਲਿਸ ਵੱਲੋਂ ਕੀਤੀ ਗਈ ਹੈ। ਇਸ ਬਾਬਤ ਮੌਕੇ ਉੱਤੇ ਮੌਜੂਦ ਗਵਾਹਾਂ ਨੇ ਦੱਸਿਆ ਕਿ ਉਨ੍ਹਾਂ ਨੇ 2-3 ਗੋਲ਼ੀਆਂ ਚੱਲਣ ਦੀ ਆਵਾਜ਼ ਸੁਣੀ ਹੈ। ਦਰਅਸਲ, ਪੇਸ਼ੀ ਭੁਗਤਣ ਆਏ ਨੌਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੀ ਅਦਾਲਤ ਵਿਚ 2-3 ਰਾਊਂਡ ਫਾਇਰ ਹੋਏ ਹਨ। ਇਸ ਗੋਲੀਬਾਰੀ ਵਿਚ ਦੋ ਨੌਜਵਾਨ ਜ਼ਖਮੀ ਹੋ ਗਏ ਜਿੰਨਾ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਆਪਣੇ ਦੋਸਤ ਗੁਰਚਰਨ ਸਿੰਘ ਨਾਲ ਅਪਰਾਧਕ ਮਾਮਲੇ ਵਿਚ ਪੇਸ਼ੀ ਭੁਗਤਨ ਆਇਆ ਸੀ।
ਇਸ ਦੌਰਾਨ ਵਿਰੋਧੀ ਪਾਰਟੀ ਵੱਲੋਂ ਉਕਤ ਨੌਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਅਦਾਲਤੀ ਕੰਪਲੈਕਸ ਵਿਚ ਗੋਲੀ ਚੱਲਣ ਕਾਰਨ ਭਗਦੜ ਮਚ ਗਈ। ਲੁਧਿਆਣਾ ਦੀ ਅਦਾਲਤ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਹੁੰਦੇ ਹਨ ਪਰ ਇਸ ਦੇ ਬਾਵਜੂਦ ਅਪਰਾਧਕ ਅਨਸਰਾਂ ਵਲੋਂ ਅਜਿਹੀ ਵਾਰਦਾਤ ਨੂੰ ਅੰਜਾਮ ਦੇਣਾ ਪੁਲਸ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਾ ਹੈ। ਹਾਲਾਂਕਿ, ਪੁਲਿਸ ਅਨੁਸਾਰ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ।