ਲੁਧਿਆਣਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਅੱਜ ਵਿਜੀਲੈਂਸ ਨੇ ਰੇਡ ਮਾਰੀ। ਇਹ ਛਾਪੇਮਾਰੀ ਕਰਨ ਲਈ ਚੰਡੀਗੜ੍ਹ ਤੋਂ ਤਕਨੀਕੀ ਟੀਮਾਂ ਜਾਂਚ ਲਈ ਪਹੁੰਚ ਗਈਆਂ ਹਨ। ਇਸ ਗੱਲ ਦੀ ਪੁਸ਼ਟੀ ਕਰਦਿਆਂ ਲੁਧਿਆਣਾ ਦੇ ਐਸਐਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸਿੱਧੂ ਨੇ ਕਰਦਿਆਂ ਕਿਹਾ ਕਿ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਜਾਂਚ ਚੱਲ ਰਹੀ ਹੈ।
ਉਹਨਾਂ ਦੱਸਿਆ ਜਿਸ ਲਈ ਚੰਡੀਗੜ੍ਹ ਤੋਂ ਤਕਨੀਕੀ ਟੀਮਾਂ ਅੱਜ ਲੁਧਿਆਣਾ ਪਹੁੰਚ ਗਈਆਂ ਹਨ। ਸਾਬਕਾ ਵਿਧਾਇਕ ਵੈਦ ਦੇ ਲੁਧਿਆਣਾ ਦੇ ਦਫਤਰ ਅਤੇ ਘਰ ‘ਤੇ ਤਕਨੀਕੀ ਟੀਮ ਨੇ ਛਾਪੇਮਾਰੀ ਕੀਤੀ ਹੈ। ਵਿਜੀਲੈਂਸ ਅਧਿਕਾਰੀ ਜਾਇਦਾਦ ਦੇ ਕਾਗਜ਼ਾਤ ਆਦਿ ਦੀ ਜਾਂਚ ਕਰ ਰਹੇ ਹਨ। ਇਸ ਦੇ ਨਾਲ ਹੀ ਅਧਿਕਾਰੀ ਕੁਝ ਬੈਂਕ ਖਾਤਿਆਂ ਦੀ ਪੜਤਾਲ ਵੀ ਕਰ ਰਹੇ ਹਨ।