ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਲਈ ਸੀ.ਐਮ. ਮਾਨ ਦਾ ਵੱਡਾ ਕਦਮ, ਜ਼ਮੀਨਾਂ ਸਬੰਧੀ ਆਉਂਦੀਆਂ ਮੁਸ਼ਕਿਲਾਂ ਲਈ ਵਟਸਐਪ ਨੰਬਰ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਲਈ ਇਕ ਕਦਮ ਚੁੱਕਿਆ ਹੈ।  ਪੰਜਾਬ ਸਰਕਾਰ ਅਤੇ ਮਾਲ ਵਿਭਾਗ ਨੇ ਜ਼ਮੀਨ ਦੀਆਂ ਰਜਿਸਟਰੀਆਂ ਤੇ ਜਾਇਦਾਦ ਸੰਬੰਧੀ ਸੇਵਾਵਾਂ ਤੇ ਸ਼ਿਕਾਇਤਾਂ ਦੂਰ ਕਰਨ 2 ਵਟਸਐਪ ਨੰਬਰ ਜਾਰੀ ਕੀਤੇ ਹਨ।  ਜਾਰੀ ਕੀਤੇ ਗਏ ਨੰਬਰਾਂ ਵਿਚੋਂ ਐੱਨ. ਆਰ. ਆਈਜ਼. ਪੰਜਾਬੀ ਵਟਸਐਪ ਨੰਬਰ 94641-00168 ਨੰਬਰ ‘ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ। ਇਸ ਦੇ ਇਲਾਵਾ ਮਾਲ ਵਿਭਾਗ ਨਾਲ ਸਬੰਧਤ ਭਾਰਤੀ ਵਸਨੀਕ ਆਪਣੀਆਂ ਸ਼ਿਕਾਇਤਾਂ 81849-00002 ‘ਤੇ ਦਰਜ ਕਰਵਾ ਸਕਦੇ ਹਨ।

ਇਸ ਦੀ ਜਾਣਕਾਰੀ ਖੁਦ ਸੀ.ਐਮ. ਮਾਨ ਨੇ ਆਪਣੇ ਟਵੀਟਰ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਉਹਨਾਂ ਕਿਹਾ ਕਿ ‘ਸਹੂਲਤਾਂ ਲੋਕਾਂ ਦੇ ਦੁਆਰ’ ਦੇ ਮਕਸਦ ਤਹਿਤ ਮਾਲ ਵਿਭਾਗ ਵੱਲੋਂ ਜ਼ਮੀਨ ਦੀਆਂ ਰਜਿਸਟਰੀਆਂ ਤੇ ਜਾਇਦਾਦ ਸੰਬੰਧੀ ਸੇਵਾਵਾਂ ਤੇ ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ ਕੀਤੇ ਹਨ।NRIs ਲਈ ਵੱਖਰਾ ਨੰਬਰ ਜਾਰੀ ਕੀਤਾ ਤਾਂ ਜੋ ਉਹ ਵਿਦੇਸ਼ਾਂ ‘ਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...