ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ੀ ਦੌਰੇ ਤੋਂ ਪੰਜਾਬ ਵਾਪਸ ਪਰਤ ਚੁੱਕੇ ਹਨ। ਹੁਣ ਸਾਬਕਾ ਮੁੱਖ ਮੰਤਰੀ ਵੱਲੋਂ ਵਿਦੇਸ਼ ਤੋਂ ਵਾਪਸ ਆਉਦੇਂ ਹੀ ਪ੍ਰਿਅੰਕਾ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਦੀ ਜਾਣਕਾਰੀ ਵਲੋਂ ਟਵਿਟਰ ‘ਤੇ ਇਕ ਪੋਸਟ ਪਾਕੇ ਸਾਂਝੀ ਕੀਤੀ ਗਈ ਹੈ।
ਪੰਜਾਬ ‘ਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੋ ਸੀਟਾਂ ਤੋਂ ਲੜ ਰਹੇ ਸਨ ਇਨ੍ਹਾਂ ਚੋਣਾਂ ’ਚ ਉਹ ਦੋਵੇਂ ਸੀਟਾਂ ਤੋਂ ਹਾਰ ਗਏ ਸਨ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੇ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੁਲਾਕਾਤ ਕੀਤੀ ਗਈ ਸੀ। ਜਿਸ ਤੋਂ ਬਾਅਦ ਉਹ ਵਿਦੇਸ਼ ਚਲੇ ਗਏ ਸਨ। ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਫੀ ਸਮੇਂ ਬਾਅਦ ਵਿਦੇਸ਼ ਤੋਂ ਭਾਰਤ ਪਰਤੇ ਹਨ। ਵਿਦੇਸ਼ ਤੋਂ ਵਾਪਸ ਆਉਂਦੇ ਹੀ ਉਨ੍ਹਾਂ ਨੇ ਕਾਂਗਰਸ ਆਲਾਕਮਾਨ ਨਾਲ ਮੁਲਾਕਾਤ ਕੀਤੀ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪਾਰਟੀ ਵਿਚ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।