ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਪੰਜਾਬ ਵਿਧਾਨ ਸਭਾ ਬਾਹਰ ਪੁੱਜੇ ਹਨ। ਜਿਥੇ ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ ਉਥੇ ਹੀ ਇਸ ਤੀਜੇ ਦਿਨ ਦੀ ਕਾਰਵਾਈ ਦੌਰਾਨ ਮੂਸੇਵਾਲਾ ਦੇ ਮਾਪੇ ਪੰਜਾਬ ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠ ਗਏ ਹਨ। ਉਹਨਾਂ ਦਾ ਇਲਜ਼ਾਮ ਹੈ ਕਿ 11 ਮਹੀਨੇ ਬੀਤ ਜਾਣ ਦੇ ਬਾਵਜੂਦ ਉਹਨਾਂ ਨੂੰ ਆਪਣੇ ਪੁੱਤ ਦੇ ਕਤਲ ਦਾ ਇਨਸਾਫ਼ ਨਹੀਂ ਮਿਲੀਆ ਹੈ ਜਿਸ ਕਾਰਨ ਉਹ ਰੋਸ ਵਜੋਂ ਵਿਧਾਨ ਸਭਾ ਬਾਹਰ ਬੈਠਣ ਲਈ ਮਜਬੂਰ ਹੋਏ ਹਨ।
ਇਸ ਦੌਰਾਨ ਧਰਨੇ ‘ਤੇ ਬੈਠੇ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮਿਲਣ ਲਈ ਪਹੁੰਚੇ। ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਧਰਨਾ ਲਗਾਉਣ ਦੀ ਕੋਈ ਲੋੜ ਨਹੀਂ ਹੈ, ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਨਾਲ ਹਨ। ਉਹ ਜਦੋਂ ਚਾਹੁਣ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕਰ ਸਕਦੇ ਹਨ। ਜਿਸ ਤੋਂ ਬਾਅਦ ਕੈਬਨਿਟ ਮੰਤਰੀ ਧਾਲੀਵਾਲ ਨੇ ਮੂਸੇਵਾਲਾ ਦੇ ਮਾਪਿਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ 20 ਤਾਰੀਖ ਨੂੰ ਮੀਟਿੰਗ ਪੱਕੀ ਕਰ ਦਿੱਤੀ ਹੈ। ਮੰਤਰੀ ਦੇ ਫੈਸਲੇ ਤੋਂ ਬਾਅਦ ਮਾਪਿਆਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਹੈ।
ਇਥੇ ਦਸ ਦਈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਇਲਜ਼ਾਮ ਹਨ ਕਿ ਉਹ ਸਰਕਾਰ ਅਤੇ ਪੁਲਿਸ ਵਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਹੈ। ਉਹ ਮਜਬੂਰੀ ਵੱਸ ਇਥੇ ਆਏ ਹਨ। ਪਿਛਲੇ ਲੰਬੇ ਸਮੇਂ ਤੋਂ ਮੈਂ ਪੁਲਿਸ ਅਤੇ ਸਰਕਾਰ ਵੱਲ ਇਨਸਾਫ ਲਈ ਵੇਖ ਰਿਹਾ ਸੀ ਪਰ ਕੋਈ ਇਨਸਾਫ ਨਹੀਂ ਮਿਲ ਰਿਹਾ। ਸਭ ਕੁਝ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਡੀ ਸਰਕਾਰ ਕੋਈ ਗੱਲ ਨਹੀਂ ਸੁਣ ਰਹੀ।