ਪੰਜਾਬ ਦੇ ਵਿਚ ਆਪਣੀ ਸਰਕਾਰ ਬਣਨ ਦੇ ਇਕ ਸਾਲ ਪੂਰਾ ਹੋਣ ‘ਤੇ ਮਾਨ ਸਰਕਾਰ ਵਲੋਂ ਆਪਣਾ ਸਾਲ 2023-24 ਦਾ ਪੂਰਾ ਬਜਟ ਪੇਸ਼ ਕੀਤਾ ਗਿਆ ਹੈ। ਵਿਧਾਨ ਸਭਾ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਇਹ ਬਜਟ ਪੇਸ਼ ਕੀਤਾ ਗਿਆ ਹੈ। 16ਵੀਂ ਵਿਧਾਨ ਸਭਾ ਦਾ ਚੌਥਾ ਬਜਟ ਪੇਸ਼ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆ ਚੁੱਕਾ ਹੈ। ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ “ਅੱਜ ਸਾਡੀ ਸਰਕਾਰ ਨੇ “ਆਮ ਲੋਕਾਂ ਦਾ ਬਜਟ” ਪੇਸ਼ ਕੀਤਾ ਜਿਸ ‘ਚ ਲੋਕਾਂ ‘ਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਇਆ ਗਿਆ। ਹਰ ਵਰਗ ਸਮੇਤ ਸਿਹਤ, ਸਿੱਖਿਆ,ਖੇਤੀਬਾੜੀ, ਰੁਜ਼ਗਾਰ ਤੇ ਵਪਾਰ ਦਾ ਬਜਟ ‘ਚ ਖਾਸ ਖਿਆਲ ਰੱਖਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੂੰ ਲੋਕ ਪੱਖੀ ਬਜਟ ਬਣਾਉਣ ਲਈ ਵਧਾਈ। ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੇ ਹਾਂ।”
ਇਥੇ ਦਸ ਦਈਏ ਕਿ ਦੱਸਣਯੋਗ ਹੈ ਕਿ ਬਜਟ ਪੇਸ਼ ਕਰਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰ ਨੇ ਆਪਣੇ ਬਹੁਤ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀ ਕਰ ਦਿੱਤੀਆਂ ਹਨ। ਪਰ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਇਸ ਵਾਰ ਵੀ ਸਰਕਾਰ ਨੇ ਪੂਰਾ ਨਹੀਂ ਕੀਤਾ ਹੈ ਅਤੇ ਨਾ ਹੀ ਬਜਟ ਵਿਚ ਇਸਦਾ ਜ਼ਿਕਰ ਕੀਤਾ ਗਿਆ ਹੈ। ਹਾਲਾਂਕਿ, ਖਜ਼ਾਨਾ ਮੰਤਰੀ ਚੀਮਾ ਨੇ ਇਹ ਭਰੋਸਾ ਦਵਾਇਆ ਹੈ ਕਿ ਆਉਣ ਵਾਲੇ ਸਮੇਂ ‘ਚ ਬਾਕੀ ਰਹਿੰਦੀਆਂ ਗਾਰੰਟੀਆਂ ਵੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ।