ਚੰਡੀਗੜ੍ਹ-ਪੰਜਾਬ ਦੇ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ। ਅਮੂਲ, ਮਦਰ ਡੇਅਰੀ ਤੋਂ ਬਾਅਦ ਵੇਰਕਾ ਨੇ ਵੀ ਦੁੱਧ ਦੀ ਕੀਮਤ ਵਾਧਾ ਕੀਤਾ ਹੈ। ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਂਆਂ ਕੀਮਤਾਂ 19 ਅਗਸਤ ਤੋਂ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ ਬੀਤੇ ਦਿਨੀਂ ਅਮੂਲ, ਮਦਰ ਡੇਅਰੀ ਨੇ ਵੀ ਦੁੱਧ ਦੀ ਕੀਮਤ 2 ਰੁਪਏ ਪ੍ਰਤੀ ਲੀਟਰ ਮਹਿੰਗੀ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਕੰਪਨੀਆਂ ਨੇ ਪਿਛਲੇ ਮਹੀਨੇ ਹੀ ਦਹੀਂ, ਮੱਖਣ ਅਤੇ ਦੇਸੀ ਘਿਓ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਦਹੀਂ ‘ਤੇ GAT ਲਗਾਏ ਜਾਣ ਕਾਰਨ ਇਸ ਦੀ ਕੀਮਤ ‘ਚ ਵੀ ਵਾਧਾ ਦਰਜ ਕੀਤਾ ਗਿਆ।