SC ਨੇ ਪੰਜਾਬ ਦੇ ਸਾਬਕਾ ਮਰਹੂਮ ਸੀ.ਐਮ. ਬੇਅੰਤ ਸਿੰਘ ਦੇ ਕਤਲਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ ‘ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਬਲਵੰਤ ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਉਸ ਸਮੇਂ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਬੰਬ ਧਮਾਕੇ ਵਿੱਚ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਜੁਲਾਈ 2007 ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਜਿਸ ਤੋਂ ਬਾਅਦ ਹਾਈ ਕੋਰਟ ਨੇ ਸਾਲ 2010 ਦੇ ਵਿੱਚ ਸਜ਼ਾ ਦਾ ਫੈਸਲਾ ਬਰਕਰਾਰ ਰੱਖਿਆ ਸੀ। ਹਾਲੇ ਤੱਕ ਤਕਰੀਬਨ 27 ਸਾਲਾਂ ਤੋਂ ਰਾਜੋਆਣਾ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਸਮੇਂ ਤੌਨ ਹੁਣ ਤੱਕ ਉਨ੍ਹਾਂ ਦੇ ਰਹਿਮ ਦੀ ਪਟੀਸ਼ਨ ਪੈਂਡਿੰਗ ਹੈ। ਮੁਕੁਲ ਰੋਹਤਗੀ ਨੇ ਕਿਹਾ ਕਿ ਇਹ ਅਣਮਨੁੱਖੀ ਹੈ, ਬਦਲਵੇਂ ਰੂਪ ਵਿੱਚ ਰਾਜੋਆਣਾ ਨੂੰ ਰਹਿਮ ਦੀ ਅਪੀਲ ‘ਤੇ ਫੈਸਲਾ ਨਾ ਹੋਣ ਤੱਕ ਪੈਰੋਲ ‘ਤੇ ਰਿਹਾਅ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਰਹਿਮ ਦੀ ਅਪੀਲ ‘ਤੇ ਫੈਸਲੇ ‘ਚ ਦੇਰੀ ਲਈ ਉਨ੍ਹਾਂ ਖਿਲਾਫ ਮਾਣਹਾਨੀ ਲਈ ਵੱਖਰੀ ਕਾਰਵਾਈ ਕੀਤੀ ਜਾ ਸਕਦੀ ਹੈ।
ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਅਦਾਲਤ ਵਿੱਚ ਦਲੀਲ ਦਿੰਦਿਆਂ ਇਹ ਕਿਹਾ ਕਿ ਫਾਂਸੀ ਦੀ ਸਜ਼ਾ ਦੇ ਕੇਸ ਵਿੱਚ ਲੰਮੀ ਦੇਰੀ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਰਾਜੋਆਣਾ ਵੱਲੋਂ ਪੇਸ਼ ਹੋਏ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਰਹਿਮ ਦੀ ਪਟੀਸ਼ਨ 2012 ਤੋਂ ਪੈਂਡਿੰਗ ਹੈ ਜਦਕਿ ਅਸੀਂ 2023 ਵਿੱਚ ਆਏ ਹਾਂ ਜਿਸ ਮੁਤਾਬਕ ਇਹ ਅਦਾਲਤੀ ਹੁਕਮਾਂ ਦੀ ਸਿੱਧੀ ਉਲੰਘਣਾ ਹੈ। ਉਥੇ ਹੀ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਦਾਇਰ ਹਲਫ਼ਨਾਮੇ ਮੁਤਾਬਕ ਕਾਨੂੰਨ ਵਿਵਸਥਾ ਦੀ ਵਿਗੜ ਰਹੀ ਹਾਲਤ ਦਾ ਹਵਾਲਾ ਦਿੱਤਾ ਗਿਆ ਸੀ।