ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਕਰਨ ਔਜਲਾ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਏਜੀਟੀਐਫ ਦੀ ਟੀਮ ਨੇ ਪੰਜਾਬੀ ਗਾਇਕਾਂ-ਗੈਂਗਸਟਰਾਂ ਤੇ ਟਰੈਵਲ ਏਜੰਟਾਂ ਦੇ ਗਠਜੋੜ ‘ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬੀ ਗਾਇਕ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਨੂੰ ਗ੍ਰਿਫਤਾਰ ਕੀਤਾ ਹੈ। ਸ਼ਾਰਪੀ ਘੁੰਮਣ ਨੂੰ ਪਟਿਆਲਾ ਤੋਂ ਏਜੀਟੀਐਫ ਦੀ ਟੀਮ ਨੇ ਗ੍ਰਿਫਤਾਰ ਕੀਤਾ ਹੈ। ਇਹ ਖ਼ਬਰ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ।
ਏਜੀਟੀਐਫ ਦੇ ਸੂਤਰਾਂ ਨੇ ਦੱਸਿਆ ਕਿ ਸੂਬੇ ਦੀ ਅਪਰਾਧ ਸ਼ਾਖਾ ਨੇ ਐਫਆਈਆਰ ਦਰਜ ਕਰਕੇ ਕਈ ਗ੍ਰਿਫਤਾਰੀਆਂ ਕੀਤੀਆ ਹਨ। ਸੂਤਰਾਂ ਮੁਤਾਬਕ ਇਸ ਸਬੰਧੀ ਗਾਇਕ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਸਣੇ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਏਜੀਟੀਐਫ ਦੇ ਸੂਤਰਾਂ ਮੁਤਾਬਕ ਇਸ ਬਾਰੇ ਰਾਜ ਦੀ ਅਪਰਾਧ ਸ਼ਾਖਾ ਕੋਲ ਐਫਆਈਆਰ (FIR ) ਦਰਜ ਕੀਤੀ ਗਈ ਸੀ ਜਿਸ ਤੋਂ ਬਾਅਦ ਇਹ ਵੱਡਾ ਐਕਸ਼ਨ ਲਿਆ ਗਿਆ ਅਤੇ ਇਸ ਮਾਮਲੇ ਵਿੱਚ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਅਧਿਕਾਰੀ ਜਲਦ ਇਸ ਮਾਮਲੇ ‘ਚ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗ੍ਰਿਫਤਾਰੀਆਂ ਵੱਖ-ਵੱਖ ਥਾਵਾਂ ਤੋਂ ਕੀਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਗੈਂਗਸਟਰਾਂ ਦੀ ਕੜੀ ਕਿੱਥੇ ਅਤੇ ਕਿਵੇਂ ਹੈ, ਇਸ ਬਾਰੇ ਐਂਟੀ ਗੈਂਗਸਟਰ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਸੀ, ਜਿਸ ਵਿੱਚ ਪੁਲਿਸ ਨੂੰ ਕਈ ਇਨਪੁਟ ਮਿਲੇ ਅਤੇ ਇਹ ਕਾਰਵਾਈ ਦੇਖਣ ਨੂੰ ਮਿਲੀ।