ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਹਿਲੇ ਵਿਆਹ ਦੌਰਾਨ ਹੋਏ ਬੱਚਿਆਂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੌਰਾਨ ਸੀ.ਐਮ. ਭਗਵੰਤ ਮਾਨ ਦੇ ਬੱਚਿਆਂ ਨੂੰ ਧਮਕੀਆਂ ਮਿਲਣ ਲੱਗੀਆਂ ਹਨ। ਇਹ ਦਾਅਵਾ ਸੀਐਮ ਮਾਨ ਦੀ ਧੀ ਸੀਰਤ ਕੌਰ ਮਾਨ ਦੀ ਪਰਿਵਾਰਕ ਵਕੀਲ ਹਰਮੀਤ ਕੌਰ ਬਰਾੜ ਨੇ ਕੀਤਾ ਹੈ। ਦਸ ਦਈਏ ਕਿ ਸੀਰਤ ਕੌਰ ਭਗਵੰਤ ਮਾਨ ਦੀ ਪਹਿਲੀ ਪਤਨੀ ਦੀ ਬੇਟੀ ਹੈ। ਉਹ ਅਮਰੀਕਾ ‘ਚ ਮਾਂ ਤੇ ਭਰਾ ਦਿਲਸ਼ਾਨ ਨਾਲ ਰਹਿੰਦੀ ਹੈ। ਸੀਐਮ ਮਾਨ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈ ਚੁੱਕੇ ਹਨ।
ਹਰਮੀਤ ਕੌਰ ਬਰਾੜ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਤੋਂ ਬਾਅਦ ਸੀਰਤ ਕੌਰ ਨੂੰ ਖਾਲਿਸਤਾਨ ਪੱਖੀਆਂ ਨੇ ਧਮਕੀ ਦਿੱਤੀ ਹੈ। ਸੀਐਮ ਭਗਵੰਤ ਮਾਨ ਦੀ ਬੇਟੀ ਸੀਰਤ ਕੌਰ ਮਾਨ ਨੂੰ ਫੋਨ ‘ਤੇ ਧਮਕੀਆਂ ਦਿੱਤੀਆਂ ਤੇ ਗਾਲੀ ਗਲੋਚ ਕੀਤਾ ਗਿਆ।
ਐਡਵੋਕੇਟ ਹਰਮੀਤ ਕੌਰ ਬਰਾੜ ਨੇ ਦਾਅਵਾ ਕੀਤਾ ਹੈ ਕਿ ਸੀਰਤ ਕੌਰ ਮਾਨ ਨੂੰ ਇੱਕ ਨਹੀਂ ਸਗੋਂ ਵੱਖ-ਵੱਖ ਨੰਬਰਾਂ ਤੋਂ ਤਿੰਨ ਵਾਰ ਫੋਨ ਕੀਤੇ ਗਏ। ਤਿੰਨੇ ਵਾਰ ਮੁੱਖ ਮੰਤਰੀ ਦੀ ਬੇਟੀ ਸੀਰਤ ਨੂੰ ਗਾਲਾਂ ਕੱਢੀਆਂ ਗਈਆਂ। ਭਗਵੰਤ ਮਾਨ ਦੀ ਧੀ ਨੂੰ ਜਿਨ੍ਹਾਂ ਨੰਬਰਾਂ ਤੋਂ ਕਾਲਾਂ ਆਈਆਂ, ਉਨ੍ਹਾਂ ਨੂੰ ਫਿਲਹਾਲ ਬਲਾਕ ਕਰ ਦਿੱਤਾ ਗਿਆ ਹੈ।