ਵੱਡੀ ਤਿਆਰੀ ਵਿਚ ਵਿਜੀਲੈਂਸ ਵਿਭਾਗ, ਹੁਣ ਰਡਾਰ ‘ਤੇ ਆਏ ਅਕਾਲੀ ਲੀਡਰ

ਵਿਜੀਲੈਂਸ ਦੀ ਰਡਾਰ ‘ਤੇ ਹੁਣ ਸਾਬਕਾ ਮੰਤਰੀ ਤੇ ਸਾਬਕਾ ਮੁੱਖ ਸਕੱਤਰ ਆ ਗਏ ਹਨ। ਪੰਜਾਬ ਦੇ 1200 ਕਰੋੜ ਦੇ ਸਿੰਚਾਈ ਘੁਟਾਲੇ ਵਿੱਚ ਵਿਜੀਲੈਂਸ ਵੱਡੀ ਕਾਰਵਾਈ ਦੀ ਤਿਆਰੀ ਵਿੱਚ ਹੈ। ਵਿਜੀਲੈਂਸ ਅਧਿਕਾਰੀਆਂ ਨੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਸ਼ਰਨਜੀਤ ਢਿੱਲੋਂ ਤੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਤਲਬ ਕੀਤਾ ਹੈ।  2007-2012 ਤੇ 2012-2017 ਦਰਮਿਆਨ ਅਕਾਲੀ ਸਰਕਾਰ ਵਿੱਚ ਸਿੰਚਾਈ ਮੰਤਰੀ ਰਹੇ ਸ਼ਰਨਜੀਤ ਸਿੰਘ ਢਿੱਲੋਂ ਤੇ ਜਨਮੇਜਾ ਸਿੰਘ ਸੇਖੋਂ ਇਸ ਘੁਟਾਲੇ ਦੇ ਮੁੱਖ ਮੁਲਜ਼ਮ ਮੰਨੇ ਜਾ ਰਹੇ ਹਨ।

ਵਿਜੀਲੈਂਸ ਨੇ ਇਸ ਮਾਮਲੇ ਵਿੱਚ ਸ਼ਰਨਜੀਤ ਸਿੰਘ ਢਿੱਲੋਂ ਤੇ ਜਨਮੇਜਾ ਸਿੰਘ ਸੇਖੋਂ ਦੇ ਨਾਲ-ਨਾਲ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇਬੀਐਸ ਸਿੱਧੂ ਤੇ ਸਾਬਕਾ ਸਕੱਤਰ ਕੇਐਸ ਪਨੂੰ ਖਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਇਨ੍ਹਾਂ ਲੋਕਾਂ ‘ਤੇ ਇੱਕ ਠੇਕੇਦਾਰ ਤੋਂ ਰਿਸ਼ਵਤ ਲੈ ਕੇ ਸਿੰਚਾਈ ਵਿਭਾਗ ‘ਚ 1200 ਕਰੋੜ ਰੁਪਏ ਦਾ ਕੰਮ ਦੇਣ ਦਾ ਇਲਜ਼ਾਮ ਹੈ।

ਇਸ ਮਾਮਲੇ ਦੇ ਮੁੱਖ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਨੇ ਹਲਫ਼ਨਾਮਾ ਦੇ ਕੇ ਕਿਹਾ ਸੀ ਕਿ ਸਿੰਚਾਈ ਘੁਟਾਲੇ ਵਿੱਚ 3 ਸਾਬਕਾ ਆਈਏਐਸ ਅਧਿਕਾਰੀ, 2 ਸਾਬਕਾ ਮੰਤਰੀ ਤੇ ਉਨ੍ਹਾਂ ਦੇ ਨਿੱਜੀ ਸਕੱਤਰ ਵੀ ਸ਼ਾਮਲ ਸਨ। ਵਿਜੀਲੈਂਸ ਬਿਊਰੋ ਨੇ ਇਹ ਬਿਆਨ ਅਗਸਤ 2017 ਵਿੱਚ ਦਰਜ ਕੀਤੇ ਗਏ ਸਨ। ਵਿਭਾਗੀ ਸੂਤਰਾਂ ਅਨੁਸਾਰ ਅੱਜ ਸ਼ਰਨਜੀਤ ਸਿੰਘ ਢਿੱਲੋਂ ਅਤੇ IAS ਸਰਵੇਸ਼ ਕੌਸ਼ਲ ਤੋਂ ਅੱਜ ਪੁੱਛਗਿੱਛ ਕੀਤੀ ਜਾਵੇਗੀ। ਜਿਨ੍ਹਾਂ ਸਾਬਕਾ ਅਧਿਕਾਰੀਆਂ ਤੇ ਆਗੂਆਂ ਦੇ ਨਾਂ ਸਾਹਮਣੇ ਆਉਣਗੇ, ਉਨ੍ਹਾਂ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ।

ਇਲਜ਼ਾਮ ਹੈ ਕਿ ਪੰਨੂ ਨੇ 10 ਸਾਲਾਂ ਵਿੱਚ ਕਰੋੜਾਂ ਰੁਪਏ ਦੇ ਟੈਂਡਰਾਂ ਦੀਆਂ 4 ਫਾਈਲਾਂ ਨੂੰ ਅਰਬਾਂਪਤੀ ਤੋਂ ਠੇਕੇਦਾਰ ਬਣੇ ਗੁਰਿੰਦਰ ਸਿੰਘ ਨੂੰ ਮਨਜ਼ੂਰੀ ਦਿੱਤੀ ਸੀ। ਗੁਰਿੰਦਰ ਦੀ ਕੰਪਨੀ 2006 ਵਿੱਚ 4.75 ਕਰੋੜ ਰੁਪਏ ਦੀ ਸੀ, ਜੋ ਵਧ ਕੇ 300 ਕਰੋੜ ਰੁਪਏ ਹੋ ਗਈ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...