ਆਮ ਆਦਮੀ ਨੂੰ ਵੱਧ ਰਹੀ ਮਹਿੰਗਾਈ ਦੇ ਦੌਰ ‘ਚ ਥੋੜੀ ਜਿਹੀ ਰਾਹਤ ਮਿਲਦੀ ਹੋਈ ਵਿਖਾਈ ਦਿੱਤੀ ਹੈ। ਦਰਅਸਲ, ਅਪ੍ਰੈਲ ਦੇ ਪਹਿਲੇ ਦਿਨ ਕਮਰਸ਼ੀਅਲ ਰਸੋਈ ਗੈਸ ਸਿਲੰਡਰ ਨੂੰ ਲੈ ਕੇ ਵੱਡੀ ਰਾਹਤ ਮਿਲੀ ਹੈ। 1 ਅਪ੍ਰੈਲ ਨੂੰ ਕਮਰਸ਼ੀਅਲ ਰਸੋਈ ਗੈਸ ਦੀਆਂ ਕੀਮਤਾਂ ‘ਚ 92 ਰੁਪਏ ਦੀ ਕਟੌਤੀ ਕੀਤੀ ਗਈ ਹੈ। ਉਥੇ ਹੀ ਦੂਜੇ ਪਾਸੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਯਾਨੀ 14.2 ਕਿਲੋ ਗੈਸ ਸਿਲੰਡਰ ਦਾ ਰੇਟ ਪਿਛਲੇ ਮਹੀਨੇ ਵਾਂਗ ਹੀ ਹੈ। ਪਿਛਲੇ ਮਹੀਨੇ ਕੇਂਦਰ ਨੇ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਵਿੱਚ 50 ਰੁਪਏ ਦਾ ਵਾਧਾ ਕੀਤਾ ਸੀ।
ਇਸੇ ਤਰ੍ਹਾਂ ਸਰਕਾਰ ਨੇ ਮਾਰਚ ਵਿੱਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 350 ਰੁਪਏ ਦਾ ਵਾਧਾ ਕੀਤਾ ਸੀ ਅਤੇ ਹੁਣ ਸ਼ਨੀਵਾਰ ਨੂੰ ਇਸ ਵਿੱਚ 92 ਰੁਪਏ ਦੀ ਕਟੌਤੀ ਕੀਤੀ ਗਈ ਹੈ। ਦਸ ਦਈਏ ਕਿ ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਰਸੋਈ ਗੈਸ ਦੀ ਸਮੀਖਿਆ ਕਰਦੀ ਹੈ। ਜਿਸ ਤਹਿਤ ਹੁਣ ਉਹਨਾਂ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ LPG ਸਿਲੰਡਰ ਦੀ ਕੀਮਤ ਵਿਚ 92 ਰੁਪਏ ਤੱਕ ਦੀ ਕਮੀ ਕੀਤੀ ਹੈ।