ਬੀਤੇ ਕੁਝ ਦਿਨ ਪਹਿਲਾਂ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਇਕ ਅੱਤਵਾਦੀ ਹਮਲਾ ਹੋਇਆ ਸੀ ਜਿਸ ਵਿਚ 5 ਜਵਾਨਾਂ ਦੀ ਮੌਤ ਹੋ ਗਈ ਸੀ ਅਤੇ ਉਹਨਾਂ ਸ਼ਹੀਦ ਜਵਾਨਾਂ ਵਿਚੋਂ 4 ਫੌਜੀ ਜਵਾਨ ਪੰਜਾਬ ਜ਼ਿਲ੍ਹੇ ਨਾਲ ਸਬੰਧ ਰੱਖਦੇ ਸਨ। ਜਿੰਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਕਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ।
ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਇਕ ਤੋਂ ਬਾਅਦ ਇਕ ਸਾਰੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਮਾਲੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦੇ ਚੈੱਕ ਭੇਂਟ ਕੀਤੇ ਗਏ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਉਪਰ ਪੰਜਾਬ ਤੇ ਦੇਸ਼ ਨੂੰ ਮਾਣ ਹੈ। ਇਸ ਦੌਰਾਨ ਉਹਨਾਂ ਨੇ ਸ਼ਹੀਦ ਪਰਿਵਾਰਾਂ ਦੇ ਇਕ-ਇਕ ਵਿਅਕਤੀ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਭਰੋਸਾ ਦਿੱਤਾ ਹੈ।
ਦਸ ਦਈਏ ਕਿ ਪੰਜਾਬ ‘ਚੋਂ ਸ਼ਹੀਦ ਹੋਏ ਫੌਜੀ ਜਵਾਨ ਲੁਧਿਆਣਾ, ਮੋਗਾ, ਬਠਿੰਡਾ ਦੇ ਤਲਵੰਡੀ ਸਾਬੋ ਅਤੇ ਬਟਾਲਾ ਸ਼ਹਿਰ ਨਾਲ ਸਬੰਧ ਰੱਖਦੇ ਸਨ।