Breaking News: ਇਸ ਵੇਲੇ ਦੀ ਵੱਡੀ ਖ਼ਬਰ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਜਥੇਦਾਰ ਬਲਜੀਤ ਸਿੰਘ ਦਾਦੂਵਾਲ (Jathedar Baljit Singh Daduwal) ਦੇ ਵਲੋਂ ਪ੍ਰਧਾਨਗਦੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਜੀ ਹਾਂ, HSGPC ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਵਲੋਂ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਦਸ ਦਈਏ ਕਿ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ 38 ਨਵ-ਨਿਯੁਕਤ ਮੈਂਬਰਾਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਹਾਸਲ ਹੋਈ ਜਾਣਕਾਰੀ ਤੋਂ ਇਹ ਵੀ ਪਤਾ ਚੱਲਿਆ ਹੈ ਕਿ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਵੇਂ ਪ੍ਰਧਾਨ ਦੀ ਚੋਣ ਤੱਕ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹਿਣਗੇ।