ਸਾਬਕਾ ਮੁੱਖ ਮੰਤਰੀ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵਧੀਆਂ, ਵਿਜੀਲੈਂਸ ਨੇ ਕੀਤਾ ਤਲਬ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵੱਧਦੀਆਂ ਵਿਖਾਈ ਦੇ ਰਹੀਆਂ ਹਨ। ਦਸ ਦਈਏ ਕਿ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਸਾਬਕਾ ਸੀ.ਐਮ. ਚੰਨੀ ਨੂੰ ਤਲਬ ਕੀਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਸਬੰਧ ਵਿਚ ਉਹਨਾਂ ਨੂੰ ਕੱਲ੍ਹ ਵਿਜੀਲੈਂਸ ਦੇ ਮੋਹਾਲੀ ਵਿਖੇ ਬਣੇ ਮੁੱਖ ਦਫ਼ਤਰ ‘ਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ।

ਵਿਜੀਲੈਂਸ ਚੰਨੀ ਖਿਲਾਫ ਆਮਦਨ ਤੋਂ ਵੱਧ ਮਾਮਲੇ ਦੀ ਜਾਂਚ ਕਰ ਰਹੀ ਹੈ। ਚੰਨੀ ਖਿਲਾਫ ਲੁੱਕਆਊਟ ਨੋਟਿਸ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਇਹ ਪਹਿਲੀ ਵਾਰ ਹੈ ਜਦੋਂ ਚੰਨੀ ਨੂੰ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ।ਮੀਡੀਆ ਰਿਪੋਰਟ ਅਨੁਸਾਰ ਵਿਜੀਲੈਂਸ ਵੱਲੋਂ ਵੀ ਪੁੱਛਗਿੱਛ ਲਈ ਪੂਰੀ ਰਣਨੀਤੀ ਤਿਆਰ ਕਰ ਲਈ ਗਈ ਹੈ। ਉਸ ਦੀ ਜਾਇਦਾਦ ਦੇ ਵੇਰਵੇ ਵੀ ਇਕੱਠੇ ਕੀਤੇ ਗਏ ਹਨ। ਇਸਦੇ ਨਾਲ ਹੀ ਚੰਨੀ ਨੂੰ ਵੀ ਆਪਣੀ ਜਾਇਦਾਦ ਦਾ ਵੇਰਵਾ ਦੇਣ ਲਈ ਵੀ ਕਿਹਾ ਗਿਆ ਹੈ।

ਦੱਸ ਦਈਏ ਕਿ ਜਦੋਂ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਏ ਸਨ। ਉਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵਿਦੇਸ਼ ਚਲੇ ਗਏ ਸਨ। ਇਸ ਤੋਂ ਬਾਅਦ ਚਰਚਾ ਸ਼ੁਰੂ ਹੋ ਗਈ ਸੀ ਕਿ ਚੰਨੀ ਵਿਦੇਸ਼ ਭੱਜ ਗਏ ਸਨ। ਹਾਲਾਂਕਿ ਚੰਨੀ ਭਾਰਤ ਵਾਪਸ ਪਰਤ ਆਏ ਸੀ ਜਿਸ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ‘ਤੇ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...