ਅੱਜ SGPC ਦੇ ਦਫ਼ਤਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਕਮੇਟੀ ਦੇ ਮੈਬਰਾਂ ਨੇ ਪ੍ਰੈੱਸ ਵਾਰਤਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਹਨਾਂ ਜਾਣਕਾਰੀ ਦਿੱਤੀ ਕਿ ਐਨ.ਐਸ.ਏ. ਤਹਿਤ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਤਿਆਰ ਕੀਤਾ ਗਿਆ ਵਕੀਲਾਂ ਦਾ ਪੈਨਲ ਡਿਰਬੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸਦੇ ਨਾਲ ਹੀ ਉਹਨਾਂ ਐਲਾਨ ਕੀਤਾ ਕਿ ਸਿੱਖਾਂ ਪ੍ਰਤੀ ਗਲਤ ਪ੍ਰਚਾਰ ਕਰਨ ਵਾਲੇ ਮੀਡੀਆ ਚੈਨਲਾਂ ਨੂੰ ਲਿਗਲ ਨੋਟਿਸ ਜਾਰੀ ਕਰ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਪ੍ਰਧਾਨ ਧਾਮੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਦਸਤਖ਼ਤੀ ਮੁਹਿੰਮ ਵਿਚ ਉਨ੍ਹਾਂ ਕੋਲ ਕਰੀਬ 25 ਲੱਖ ਪਰਫ਼ਾਰਮੇ ਭਰ ਕੇ ਆ ਚੁੱਕੇ ਹਨ। ਜਿੰਨਾ ਨੂੰ ਆਉਂਦੇ ਦਿਨਾਂ ਵਿਚ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪਿਆ ਜਾਵੇਗਾ।
ਇਸ ਦੇ ਨਾਲ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਜਾਣ ਤੋਂ ਪਹਿਲਾ ਸਿੱਖਾਂ ਦਾ ਇਕ ਵੱਡਾ ਇਕੱਠ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਬੁਲਾਇਆ ਜਾਵੇਗਾ, ਜਿਸ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਹੋਰ ਵੀ ਸਿੱਖ ਮੌਜੂਦ ਹੋਣਗੇ ਅਤੇ ਅਰਦਾਸ ਕਰਨ ਤੋਂ ਬਾਅਦ ਇਹ ਮੈਮੋਰੰਡਮ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਦਿੱਤੇ ਜਾਣਗੇ।