ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਹਨਾਂ ਦਾ ਵਿਆਹ ਪੰਜਾਬ ਕੇਡਰ ਦੇ 2019 ਬੈਚ ਦੇ ਆਈਪੀਐਸ ਅਧਿਕਾਰੀ ਜਯੋਤੀ ਯਾਦਵ ਨਾਲ ਹੋ ਰਿਹਾ ਹੈ। ਪਹਿਲਾਂ ਇਹਨਾਂ ਦੋਵਾਂ ਦੀ ਮੰਗਣੀ ਦੀ ਤਸਵੀਰ ਸਾਹਮਣੇ ਆਈ ਪਰ ਵਿਆਹ ਦੀ ਤਰੀਕ ਦਾ ਐਲਾਨ ਨਹੀਂ ਹੋਇਆ ਸੀ। ਹੁਣ ਦੋਵਾਂ ਦੀ ਵਿਆਹ ਦੀ ਤਰੀਕ ਸਾਹਮਣੇ ਆ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ 25 ਮਾਰਚ ਨੂੰ ਵਿਆਹ ਕਰਨ ਜਾ ਰਹੇ ਹਨ। ਜਾਣਕਾਰੀ ਮੁਤਾਬਕ ਵਿਆਹ ਦੀਆਂ ਰਸਮਾਂ ਨੰਗਲ ਦੇ ਗੁਰਦੁਆਰਾ ਸਾਹਿਬ ‘ਚ ਹੋਣਗੀਆਂ ਅਤੇ ਆਨੰਦ ਕਾਰਜ ਹੋਵੇਗਾ। ‘ਆਪ’ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਿਆਹ ‘ਚ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ, ਪੰਜਾਬ ਦੇ ਸੀਐੱਮ ਭਗਵੰਤ ਮਾਨ ਸਮੇਤ ਕਈ ਵੱਡੇ ਨੇਤਾ ਸ਼ਾਮਲ ਹੋਣਗੇ। ਉਨ੍ਹਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਦੱਸ ਦੇਈਏ ਕਿ ਜੋਤੀ ਯਾਦਵ ਦਾ ਪਰਿਵਾਰ ਗੁਰੂਗ੍ਰਾਮ ‘ਚ ਰਹਿੰਦਾ ਹੈ। ਜੋਤੀ, ਜੋ ਕਿ ਲੁਧਿਆਣਾ ਵਿੱਚ ਏਡੀਸੀਪੀ ਸੀ, ਮਾਨਸਾ ਵਿੱਚ ਐਸਪੀ ਹੈੱਡਕੁਆਰਟਰ ਵਜੋਂ ਤਾਇਨਾਤ ਹੈ।