ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਲੈਕੇ SGPC ਦਾ ਵਿਸ਼ੇਸ਼ ਇਜਲਾਸ ਅੱਜ, ਸਖ਼ਤ ਫ਼ੈਸਲਾ ਲੈ ਸਕਦੀ ਕਮੇਟੀ

ਹਾਲ ਹੀ ਵਿਚ ਹੋਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਾਨ ਸਰਕਾਰ ਵਲੋਂ ਗੁਰਬਾਣੀ ਪ੍ਰਸਾਰਣ ਦਾ ਮੁਫ਼ਤ ਅਧਿਕਾਰ ਸਾਰੇ ਚੈਨਲਾਂ ਨੂੰ ਦੇਣ ਵਾਸਤੇ ਸਿੱਖ ਗੁਰਦੁਆਰਾ ਸੋਧ ਬਿੱਲ 2023 ਪਾਸ ਕੀਤਾ ਗਿਆ ਹੈ। ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਰਾਜਸੀ ਆਗੂਆਂ ਵਲੋਂ ਲਗਾਤਾਰ ਵਿਰੋਧ ਵੀ ਕੀਤਾ ਜਾ ਰਿਹਾ ਹੈ। ਹੁਣ ਇਸ ਮੁੱਦੇ ਨੂੰ ਲੈਕੇ ਸ਼੍ਰੋਮਣੀ ਕਮੇਟੀ ਵਲੋਂ ਅੰਮ੍ਰਿਤਸਰ ਵਿਖੇ ਇਕ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ ਜੋ ਅੱਜ 11 ਵਜੇ ਹੋਵੇਗਾ। ਇਹ ਬੈਠਕ ਤੇਜਾ ਸਿੰਘ ਸੁਮੰਦਰੀ ਹਾਲ ਵਿੱਚ ਹੋਵੇਗੀ। ਇਸ ਵਿਸ਼ੇਸ਼ ਇਜਲਾਸ ਵਿੱਚ ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅੱਜ ਕੋਈ ਵੱਡਾ ਫੈਸਲਾ ਲੈ ਸਕਦੀ ਹੈ। ਦੱਸ ਦਈਏ ਕਿ ਕੱਲ੍ਹ ਚੰਡੀਗੜ੍ਹ ਵਿੱਚ SGPC ਅਤੇ ਸ਼੍ਰੋਮਣੀ ਅਕਾਲੀ ਦਲ ਦੀ ਬੈਠਕ ਵੀ ਹੋਈ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸ਼੍ਰੋਮਣੀ ਕਮੇਟੀ ਇਸ ਬੈਠਕ ਦੌਰਾਨ ਆਪਣਾ ਚੈਨਲ ਬਣਾਉਣ ਸਬੰਧੀ ਵੀ ਕੋਈ ਫੈਸਲਾ ਲੈ ਸਕਦੀ ਹੈ। ਦਸ ਦਈਏ ਕਿ 20 ਜੂਨ ਨੂੰ ਪੰਜਾਬ ਸਰਕਾਰ ਨੇ ਜੋ ਵਿਧਾਨ ਸਭਾ ਵਿੱਚ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਕਰਕੇ ਧਾਰਾ 125 ਏ ਜੋੜੀ ਸੀ। ਜਿਸ ਵਿੱਚ ਪੰਜਾਬ ਸਰਕਾਰ ਨੇ ਦੱਸਿਆ ਕਿ ਇਹ ਐਕਟ ਮੁਤਾਬਕ ਗੁਰਬਾਣੀ ਪ੍ਰਸਾਰਣ ਦੇ ਸਾਰੇ ਹੱਕ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਜਾਂਦੇ ਹਨ। ਕਿਸੇ ਇੱਕ ਚੈਨਲ ਨੂੰ ਹੀ ਸਿਰਫ਼ ਲਾਈਵ ਕਰਨ ਦਾ ਅਧਿਕਾਰ ਨਹੀਂ ਹੋਵੇਗਾ। SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਸਰਕਾਰ ਪਹਿਲਾਂ 21 ਜੁਲਾਈ ਵਾਲੇ ਦਿਨ ਦਾ ਇੰਤਜ਼ਾਰ ਤਾਂ ਕਰ ਲੈਂਦੀ। ਸ਼੍ਰੋਮਣੀ ਕਮੇਟੀ ਨੇ ਗੁਰਬਾਣੀ ਪ੍ਰਸਾਰਣ ਸਬੰਧੀ ਕੁਝ ਰਣਨੀਤੀਆਂ ਬਣਾਈਆਂ ਹੋਈਆਂ ਸੀ ਪਰ ਸਰਕਾਰ ਨੇ ਪਹਿਲਾਂ ਹੀ ਐਕਟ ਵਿੱਚ ਸੋਧ ਕਰ ਦਿੱਤਾ।

ਉਥੇ ਹੀ ਬੀਤੇ ਕੱਲ੍ਹ ਚੰਡੀਗੜ੍ਹ ਵਿੱਚ ਹੋਈ ਅਕਾਲੀ ਅਤੇ ਐਸਜੀਪੀਸੀ ਦੀ ਬੈਠਕ ‘ਤੇ ਮੁੱਖ ਮੰਤਰੀ ਮਾਨ ਨੇ ਟਵੀਟ ਕਰ ਨਿਸ਼ਾਨ ਸਾਧਿਆ ਸੀ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦਾ ਫੈਸਲਾ ਹੀ ਸੁਣਾਏਗੀ ਸ਼੍ਰੋਮਣੀ ਅਕਾਲੀ ਦਲ ਪ੍ਰਬੰਧਕ ਕਮੇਟੀ। ਉਹਨਾਂ ਕਿਹਾ ਸੀ ਕਿ SGPC ਦੇ ਪ੍ਰਧਾਨ ਸਾਹਬ ਕੱਲ ਹੋਣ ਵਾਲੇ ਇਜਲਾਸ ਲਈ ਚੰਡੀਗੜ ਵਿਖੇ ਅਕਾਲੀ ਦਲ ਦੇ ਮੁੱਖ ਦਫ਼ਤਰ ‘ਚ ਤਲਬ। ਮਲੂਕਾ, ਚੰਦੁਮਾਜਰਾ, ਭੂੰਦੜ, ਚੀਮਾ ਅਤੇ ਗਾਬੜੀਆ ਓਥੇ ਮੌਜੂਦ, ਬੰਦ ਕਮਰਾ ਮੀਟਿੰਗ ਜਾਰੀ। ਬਾਦਲ ਪਰਿਵਾਰ ਦੁਆਰਾ ਕਰਿਆ ਕਰਾਇਆ ਤੇ ਲਿਖਿਆ ਲਿਖਾਇਆ ਫ਼ੈਸਲਾ ਅੱਜ ਹੀ ਲੈ ਜਾਣਗੇ ਪ੍ਰਧਾਨ ਜੀ। ਕੱਲ ਸਿਰਫ ਪੜ੍ਹ ਕੇ ਸੁਣਾਇਆ ਜਾਵੇਗਾ।

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰ ਕਿਹਾ ਕਿ ਮੈਂ ਜੁਝਾਰੂ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਸਿਪਾਹੀ ਹਾਂ। ਤੁਸੀਂ ਐਨਾਂ ਡਰੇ ਹੋ ਕਿ ਤੁਹਾਨੂੰ ਪੰਜਾਬ ਦੇ ਵਿਕਾਸ ਦੀ ਥਾਂ ਪੰਥ ਦੇ ਸਿਪਾਹੀ ਦਾ ਫਿਕਰ ਜਿਆਦਾ ਹੈ।ਪਰ ਮੈਂ ਤੁਹਾਨੂੰ ਇਹ ਨਹੀਂ ਪੁੱਛਾਂਗਾ ਕਿ ਤੁਸੀਂ ਪੰਜਾਬੀਆਂ ਦੇ ਪੈਸੇ ‘ਤੇ ਉੱਡਦੇ ਹੈਲੀਕਾਪਟਰ ‘ਤੇ ਦਿੱਲੀ ਨੂੰ ਕਿਉਂ ਜਾਂਦੇ ਹੋ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...