ਅੰਮ੍ਰਿਤਸਰ: ਸਿੱਖ ਧਾਰਮਿਕ ਚਿੰਨ੍ਹਾਂ ਦੇ ਟੈਟੂ ਬਣਵਾਉਣਾ ਅੱਜ-ਕੱਲ੍ਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਜਿਸ ’ਤੇ ਚਿੰਤਾ ਜ਼ਾਹਿਰ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤ ਨੂੰ ਇਕ ਖ਼ਾਸ ਅਪੀਲ ਕੀਤੀ ਹੈ। ਬਿਆਨ ਜਾਰੀ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਸਿੱਖ ਧਾਰਮਿਕ ਚਿੰਨ੍ਹਾਂ ਦੇ ਟੈਟੂ ਨਾ ਬਣਵਾਉਣ। ਜੱਥੇਦਾਰ ਵੱਲੋਂ ਸੰਗਤ ਦੇ ਨਾਂ ‘ਤੇ ਇਕ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਸਾਨੂੰ ਸਰੀਰ ‘ਤੇ ਸਿੱਖ ਧਾਰਮਿਕ ਚਿੰਨ੍ਹ ਨਹੀਂ ਬਣਵਾਉਣੇ ਚਾਹੀਦੇ।
ਉਹਨਾਂ ਨੇ ਕਿਹਾ ਅਜਿਹਾ ਕਰਨ ਬਹੁਤ ਹੀ ਗਲਤ ਹੈ ਅਤੇ ਸਿੱਖ ਸੰਗਤ ਨੂੰ ਇਹ ਸਭ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਵਨ ਗੁਰਬਾਣੀ ਦੀਆਂ ਤੁਕਾਂ ਅਤੇ ਓਂਕਾਰ ਆਦਿ ਧਾਰਮਿਕ ਚਿੰਨ੍ਹਾਂ ਦੇ ਟੈਟੂ ਨਾ ਬਣਵਾਏ ਜਾਣ ਕਿਉਂਕਿ ਇਸ ਨਾਲ ਇਨ੍ਹਾਂ ਦੀ ਬੇਅਦਬੀ ਹੁੰਦੀ ਹੈ। ਇਸ ਲਈ ਉਨ੍ਹਾਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਧਾਰਮਿਕ ਚਿੰਨ੍ਹਾਂ ਦੇ ਟੈਟੂ ਬਣਵਾਕੇ ਧਾਰਮਿਕ ਚਿੰਨ੍ਹਾਂ ਦੀ ਬੇਅਦਬ ਹੋਵੇ।