ਖਾਲਿਸਤਾਨੀ ਪੱਖੀ ਅਤੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਲਗਾਤਾਰ ਕੇਂਦਰੀ ਏਜੰਸੀਆਂ ਅਤੇ ਪੁਲਿਸ ਦੇ ਨਿਸ਼ਾਨੇ ‘ਤੇ ਆਇਆ ਹੋਇਆ ਹੈ। ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਸੂਤਰਾਂ ਤੋਂ ਇਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਹਾਸਲ ਹੋਈ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਵੱਲੋਂ ਆਪਣੀ ਹਥਿਆਰਬੰਦ ਫੋਰਸ ਤਿਆਰ ਕੀਤੀ ਜੀ ਰਹੀ ਸੀ। ਇਹ ਸੂਚਨਾ ਸੂਤਰਾਂ ਦੇ ਹਵਾਲੇ ਤੋਂ ਪਤਾ ਚੱਲੀ ਹੈ ਕਿ ਅੰਮ੍ਰਿਤਪਾਲ ਇਕ ਆਪਣੀ AKF (ਆਨੰਦਪੁਰ ਖਾਲਸਾ ਫੋਰਸ) ਤਿਆਰ ਕਰ ਰਿਹਾ ਸੀ। ਇਥੋਂ ਤੱਕ ਕੇ ਅੰਮ੍ਰਿਤਪਾਲ ਦੇ ਘਰ ਦੇ ਬਾਹਰ ਵੀ ਇਹੀ ਨਾਮ ਲਿਖਿਆ ਹੋਇਆ ਸੀ। ਇਸ ਤੋਂ ਇਲਾਵਾ ਹਥਿਆਰਾਂ ਉਤੇ ਵੀ AKF ਲਿਖਿਆ ਹੋਇਆ ਸੀ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਦੇ ਕੇਸ ਦੀ ਜਾਂਚ ਐਨ.ਆਈ.ਏ. ਕਰ ਸਕਦੀ ਹੈ।
ਦਰਅਸਲ ਅੰਮ੍ਰਿਤਪਾਲ ਦੇ ਆਈਐਸਆਈ ਦੇ ਨਾਲ ਜੁੜੇ ਹੋਣ ਦੇ ਸਬੂਤ ਮਿਲੇ ਹਨ। ਇਸ ਦੇ ਨਾਲ ਹੀ ਇਹ ਵੀ ਖੁਲਾਸਾ ਹੋਇਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ਾਂ ਤੋਂ ਫੰਡਿੰਗ ਹੋ ਰਹੀ ਸੀ । ਜਿਸ ਤੋਂ ਬਾਅਦ ਹੁਣ ਐਨਆਈਏ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋ ਸਕਦੀ ਹੈ। ਉਧਰ, ਅੰਮ੍ਰਿਤਪਾਲ ਸਿੰਘ ਦੇ ਸਾਥੀਆਂ (Operation Amritpal) ਨੂੰ ਪੰਜਾਬ ਪੁਲਿਸ ਅਸਾਮ ਲੈ ਕੇ ਪਹੁੰਚੀ ਹੈ।