ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਇਕ ਵਾਰ ਫਿਰ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰੇ ਕਰ ਰਹੇ ਹਨ। ਇਸ ਦੌਰਾਨ ਉਹਨਾਂ ਨੇ ਜਿਥੇ ਲੋਕਾਂ ਨਾਲ ਗੱਲਬਾਤ ਕਰ ਮੁਸ਼ਕਿਲਾਂ ਸੁਣੀਆਂ। ਉਥੇ ਹੀ ਰਾਜਪਾਲ ਨੇ ਅਧਿਕਾਰੀਆਂ ਤੋਂ ਸਰਹੱਦੀ ਸੁਰੱਖਿਆ ਬਾਰੇ ਜਾਣਕਾਰੀ ਹਾਸਲ ਕੀਤੀ। ਰਾਜਪਾਲ ਵੱਲੋਂ ਸਰਹੱਦੀ ਸੁਰੱਖਿਆ ਲਈ ਤਿਆਰੀਆਂ ਅਤੇ ਮਾਈਨਿੰਗ ਗਤੀਵਿਧੀਆਂ ਸਮੇਤ ਹੋਰ ਸਮੱਸਿਆਵਾਂ ਦਾ ਵੀ ਨਿਰੀਖਣ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਪੁਰੋਹਿਤ ਨੇ ਕਿਹਾ ਕਿ ਪਾਕਿਸਤਾਨ ਸਾਡੇ ਨਾਲ ਸਿੱਧੀ ਲੜਾਈ ਨਹੀਂ ਲੜ ਸਕਦਾ ਹੈ। ਇਸ ਕਰਕੇ ਨਸ਼ਿਆਂ ਜ਼ਰੀਏ ਲੁੱਕ ਕੇ ਹਮਲਾ ਕਰ ਰਿਹਾ ਹੈ। ਉਹਨਾਂ ਕਿਹਾ ਕਿ ਪਾਕਿਸਤਾਨ ਲਗਾਤਾਰ ਹਿਡਨ ਵਾਰ ਕਰ ਰਿਹਾ ਹੈ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ “ਦੌਰੇ ਨਾਲ ਗਰਾਊਂਡ ਜ਼ੀਰੋ ਤੋਂ ਫੀਡਬੈਕ ਮਿਲਦਾ ਹੈ। ਨਾਲ ਹੀ ਗਵਰਨਰ ਨੇ ਇਹ ਵੀ ਕਿਹਾ ਕਿ ਮੇਰੇ ਚੌਥੇ ਦੌਰੇ ਤੋਂ ਇਸ ਗੱਲ ਦੀ ਸੰਤੁਸ਼ਟੀ ਹੈ ਕਿ ਸਾਰੇ ਮਿਲ ਕੇ ਕੰਮ ਕਰ ਰਹੇ ਹਨ।
ਮੰਤਰੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ‘ਤੇ ਗਵਰਨਰ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਮੈ ਆਪਣਾ ਕੰਮ ਕਰ ਰਿਹਾ ਹਾਂ। ਹੁਣ ਇਹ ਚੰਗਾ ਲੱਗੇ ਜਾਂ ਫਿਰ ਚੰਗਾ ਨਾ ਲੱਗੇ। ਜਿੱਥੇ ਕਮੀ ਹੋਵੇਗੀ ਉੱਥੇ ਬੋਲਣਾ ਮੇਰਾ ਫਰਜ਼ ਹੈ।