ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫਵਾਹਾਂ ਨੂੰ ਲੈਕੇ ਸਖ਼ਤ ਪੰਜਾਬ ਪੁਲਿਸ, ਦਿੱਤੀ ਚੇਤਾਵਨੀ

ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਅਫਵਾਹਾਂ ਨੂੰ ਸਖ਼ਤੀ ਨਾਲ ਲੈਂਦਿਆਂ ਪੰਜਾਬ ਪੁਲਿਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ।  ਪੁਲਿਸ ਪ੍ਰਸ਼ਾਸਨ ਨੇ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਇਸ ’ਚ ਸ਼ਾਮਲ ਪਾਇਆ ਜਾਵੇਗਾ, ਉਸ ਦੇ ਖ਼ਿਲਾਫ਼ ਸੂਬਾ ਪੁਲਿਸ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਖਰਾਬ ਕਰਨ ਲਈ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੇ ਝੂਠੇ ਦਾਅਵੇ ਕੀਤੇ ਜਾ ਰਹੇ ਹਨ। ਇਹ ਜਨਤਾ ਦਾ ਧਿਆਨ  ਖਿੱਚਣ ਲਈ ਝੂਠਾ ਦਾਅਵਾ ਹੈ। ਅਸੀਂ ਤੁਹਾਨੂੰ ਸਾਰਿਆਂ ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ ਤੇ ਸ਼ੇਅਰ ਕਰਨ ਤੋਂ ਪਹਿਲਾਂ ਖਬਰਾਂ ਦੀ ਪੁਸ਼ਟੀ ਕਰਨ ਦੀ ਸਲਾਹ ਦਿੰਦੇ ਹਾਂ।

ਦਸ ਦਈਏ ਕਿ ਪੰਜਾਬ ਪੁਲਸ ਪੁਲਿਸ ਸੋਸ਼ਲ ਮੀਡੀਆ ’ਤੇ ਗੈਂਗਸਟਰ ਗੋਲਡੀ ਬਰਾੜ ਦੇ ਇੱਕ ਪੱਤਰ ਦਾ ਹਵਾਲਾ ਦਿੰਦੇ ਹੋਏ ਉਸ ਨੂੰ ਝੂਠਾ ਕਰਾਰ ਦਿੱਤਾ ਹੈ। ਇਸ ਪੱਤਰ ’ਚ ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ ’ਚ ਹੋਈ ਘਟਨਾ ਨੂੰ ਲੈ ਕੇ ਗੋਲਡੀ ਬਰਾੜ ਦਾ ਬਿਆਨ ਸੀ। ਪੰਜਾਬ ਦੀ ਨੇ ਇਸ ਪੱਤਰ ਨੂੰ ਝੂਠਾ ਅਤੇ ਅਫਵਾਹਾਂ ਫੈਲਾਉਣ ਵਾਲਾ ਕਰਾਰ ਦਿੱਤਾ ਹੈ। ਇਸਦੇ ਨਾਲ ਹੀ ਸੂਬੇ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਅਜਿਹੇ ਕਿਸੇ ਵੀ ਅਨਸਰ ਦੇ ਖ਼ਿਲਾਫ਼ ਕੋਈ ਰਹਿਮ ਨਹੀਂ ਕਰੇਗੀ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...