ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵਾਪਰੀ ਘਟਨਾ ‘ਤੇ ਸ਼ਰਧਾਲੂ ਕੁੜੀ ਨੇ ਮੰਗੀ ਮੁਆਫ਼ੀ

ਬੀਤੇ ਦਿਨੀਂ ਪਹਿਲਾਂ ਸਕਰਟ ਪਾਕੇ ਅਤੇ ਫਿਰ ਮੂੰਹ ‘ਤੇ ਤਿਰੰਗਾ ਪੇਂਟ ਕਰਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪਹੁੰਚੀ ਸ਼ਰਧਾਲੂ ਕੁੜੀ ਨੇ ਵੀਡੀ ਜਾਰੀ ਕਰਦਿਆਂ ਆਪਣਾ ਪੱਖ ਸਾਹਮਣੇ ਰੱਖਿਆ ਹੈ। ਉਸ ਨੇ ਇਕ ਵੀਡੀਓ ਰਾਹੀਂ ਕਿਹਾ ਕਿ ਮੇਰੇ ਵੱਲੋਂ ਜੇਕਰ ਕੋਈ ਗਲਤੀ ਹੋਈ ਹੋਵੇ ਜਾਂ ਕੋਈ ਗਲਤ ਸ਼ਬਦ ਕਿਹਾ ਗਿਆ ਹੋਵੇ, ਕਿਸੇ ਦੀ ਭਾਵਨਾ ਨੂੰ ਠੇਸ ਪਹੁੰਚੀ ਹੋਵੇ ਤਾਂ ਮੈਂ ਮੁਆਫੀ ਮੰਗਦੀ ਹਾਂ। ਲੜਕੀ ਨੇ ਕਿਹਾ ਕਿ ਮੈਂ ਇੰਨੀ ਵੱਡੀ ਨਹੀਂ ਹਾਂ ਕਿ ਕੋਈ ਮੇਰੇ ਕੋਈ ਕੋਲੋਂ ਮੁਆਫੀ ਮੰਗੇ, ਜੇਕਰ ਮੇਰੇ ਕੋਲੋਂ ਕੋਈ ਗਲਤੀ ਹੋ ਗਈ ਹੋਵੇ ਤਾਂ ਮੈਂ ਸਾਰਿਆਂ ਤੋਂ ਮੁਆਫੀ ਮੰਗਦੀ ਹਾਂ।

ਇਥੇ ਦਸ ਦਈਏ ਕਿ ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਈ ਕੁੜੀ ਨੂੰ ਇਕ ਸੇਵਾਦਾਰ ਵੱਲੋਂ ਰੋਕਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਕੁੜੀ ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰਨ ਆਈ ਸੀ ਪਰ ਉਸ ਨੂੰ ਦਰਸ਼ਨੀ ਡਿਓਢੀ ਮੂਹਰੇ ਰੋਕ ਲਿਆ ਗਿਆ ਸੀ। ਕਿਹਾ ਜਾ ਰਿਹਾ ਸੀ ਕਿ ਕੁੜੀ ਪਹਿਲਾਂ ਸਕਰਟ ਪਾਕੇ ਦਰਬਾਰ ਸਾਹਿਬ ਆਈ ਜਿਸ ਕਾਰਨ ਸੇਵਾਦਾਰ ਨੇ ਉਸਨੂੰ ਅੰਦਰ ਆਉਣ ਤੋਂ ਰੋਕ ਦਿੱਤਾ ਅਤੇ ਫਿਰ ਉਹ ਕੁੜੀ ਦੁਬਾਰਾ ਜਿਸਨੇ ਆਪਣੇ ਚਿਹਰੇ ‘ਤੇ ਤਿਰੰਗਾ ਬਣਾਇਆ ਹੋਇਆ ਸੀ, ਜਿਸ ਨੂੰ ਵੇਖ ਕੇ ਇਕ ਸੇਵਾਦਾਰ ਨੇ ਉਸ ਨੂੰ ਮੁੜ ਤੋਂ ਅੰਦਰ ਜਾਣ ਤੋਂ ਰੋਕਿਆ। ਇਸ ਦੀ ਵੀਡੀਓ ਵਾਇਰਲ ਹੋਣ ‘ਤੇ ਮਾਮਲਾ ਪੂਰੀ ਤਰ੍ਹਾਂ ਭੱਖ ਗਿਆ ਸੀ।

ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀ ਉਕਤ ਸ਼ਰਧਾਲੂ ਕੁੜੀ ਨੂੰ ਪਹਿਰੇਦਾਰ ਵੱਲੋਂ ਰੋਕ ਕੇ ਮਰਯਾਦਾ ਦਾ ਪਾਲਣ ਕਰਨ ਲਈ ਆਖਣ ’ਤੇ ਦੋਹਾਂ ਵਿਚਕਾਰ ਹੋਈ ਗੱਲਬਾਤ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਸਿਰਜੇ ਜਾ ਰਹੇ ਬਿਰਤਾਂਤ ਦੀ ਕਰੜੀ ਨਿੰਦਾ ਕੀਤੀ ਕਰਦਿਆਂ ਕਿਹਾ ਸੀ ਕਿ ਸ਼ਰਧਾਲੂ ਕੁੜੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪਹਿਰੇਦਾਰ ਵਿਚਾਲੇ ਹੋਈ ਗੱਲਬਾਤ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਮਹਿਜ਼ ਇਕ ਘਟਨਾ ਨੂੰ ਲੈ ਕੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਅਤੇ ਸੰਸਥਾ ਦੇ ਪ੍ਰਬੰਧਾਂ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ’ਤੇ ਮਨਘੜਤ ਅਤੇ ਬੇਬੁਨਿਆਦ ਟਿੱਪਣੀਆਂ ਕਰਨੀਆਂ ਠੀਕ ਨਹੀਂ ਹਨ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...