ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇੜੇ ਵਾਪਰੇ ਧਮਾਕਿਆਂ ‘ਤੇ ਡੀਜੀਪੀ ਦਾ ਖ਼ੁਲਾਸਾ

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇੜੇ 2 ਦਿਨਾਂ ‘ਚ ਵਾਪਰੇ ਦੋਵੇਂ ਧਮਾਕਿਆਂ ‘ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੱਡਾ ਖ਼ੁਲਾਸਾ ਕੀਤਾ ਹੈ। ਡੀਜੀਪੀ ਯਾਦਵ ਨੇ ਕਿਹਾ ਦੋਵੇਂ ਧਮਾਕਿਆਂ ‘ਚ IED (ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਦਾ ਇਸਤੇਮਾਲ ਕੀਤਾ ਗਿਆ ਸੀ। ਅੱਗੇ ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਨੇ ਕਿਹਾ ਕਿ ਬੰਬ ਨਿਰੋਧਕ ਦਸਤੇ ਤੋਂ ਇਲਾਵਾ ਹੋਰ ਜਾਂਚ ਟੀਮਾਂ ਮੌਕੇ ’ਤੇ ਪਹੁੰਚ ਚੁੱਕੀਆਂ ਹਨ ਅਤੇ ਇਸ ਘਟਨਾ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿਚ ਪੁਲਸ ਨੂੰ ਮੌਕੇ ਤੋਂ ਕੋਈ ਵੀ ਟਰਿਗਰਿੰਗ ਮੈਕਾਨੀਜ਼ਿਮ ਜਾਂ ਡੈਟੋਨੇਟਰ ਬਰਾਮਦ ਨਹੀਂ ਹੋਇਆ ਹੈ। ਫਿਲਹਾਲ ਫੋਰੈਂਸਿਕ ਟੀਮਾਂ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਸ ਮੁਖੀ ਨੇ ਕਿਹਾ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹੈਰੀਟੇਜ ਸਟ੍ਰੀਟ ’ਤੇ ਕਿਸੇ ਕੰਟੇਨਰ ਵਿਚ ਐਕਸਪੋਲਜ਼ਿਵ ਮਟਰੀਅਲ ਰੱਖਿਆ ਗਿਆ ਸੀ, ਜਿਸ ਰਾਹੀਂ ਇਹ ਧਮਾਕਾ ਕੀਤਾ ਗਿਆ ਹੈ। ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਪੁਲਸ ਵਲੋਂ ਆਵਾਜਾਈ ਆਮ ਵਾਂਗ ਚਲਵਾ ਦਿੱਤੀ ਗਈ ਹੈ, ਲੋਕਾਂ ਨੂੰ ਅਪੀਲ ਹੈ ਕਿ ਉਹ ਕਿਸੇ ਤਰ੍ਹਾਂ ਦੀ ਅਫਵਾਹ ’ਤੇ ਯਕੀਨ ਨਾ ਕਰਨ ਅਤੇ ਲਾਅ ਐਂਡ ਆਰਡਰ ਬਣਾ ਕੇ ਰੱਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਕੋਈ ਵੀ ਅਫਵਾਹ ਨਾ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਘਟਨਾ ਸਥਾਨ ’ਤੇ ਜਿਹੜੇ ਵੀ ਲੋਕ ਮੌਜੂਦ ਸਨ ਸਾਰਿਆਂ ਨੂੰ ਜਾਂਚ ਵਿਚ ਸ਼ਾਮਲ ਕੀਤਾ ਜਾਵੇਗ। ਇਸ ਧਮਾਕੇ ਕਾਰਣ ਕੁੱਝ ਲੋਕਾਂ ਨੂੰ ਮਾਮੂਲੀ ਸੱਟਾਂ ਜ਼ਰੂਰ ਲੱਗੀਆਂ ਹਨ ਪਰ ਹਾਲਾਤ ਕਾਬੂ ਹੇਠ ਹਨ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...