ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਮਹੀਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਗੁਰਦੁਆਰਾ ਕਮੇਟੀ ਨੇ ਉਨ੍ਹਾਂ ਦੇ ਸਾਹਮਣੇ ਸੜਕਾਂ ਨੂੰ ਚੌੜਾ ਕਰਨ ਦੀ ਮੰਗ ਰੱਖੀ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦਾ ਵੱਡਾ ਫੈਸਲਾ ਲਿਆ ਹੈ। ਉਨ੍ਹਾਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟ ਕੀਤਾ ਹੈ ਕਿ ਇਸ ਸਾਲ ਦਸੰਬਰ ਵਿੱਚ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਆਉਂਦੀਆਂ 5 ਲਿੰਕ ਸੜਕਾਂ ਨੂੰ 18 ਫੁੱਟ ਚੌੜੀਆਂ ਕਰਨ ਦੇ ਹੁਕਮ ਜਾਰੀ ਕੀਤੇ ਜਿਸ ਲਈ 8.17 ਕਰੋੜ ਰੁਪਏ ਖਰਚ ਕੀਤੇ ਜਾਣਗੇ… ਆਉਂਦੇ ਸਮੇਂ ‘ਚ ਇਹਨਾਂ ਸੜਕਾਂ ਦੀ ਬਣਤਰ ਦੌਰਾਨ ਮੈਂ ਨਿੱਜੀ ਤੌਰ ‘ਤੇ ਦੇਖ-ਰੇਖ ਕਰਾਂਗਾ
ਇਸ ਸਾਲ ਦਸੰਬਰ ਵਿੱਚ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਆਉਂਦੀਆਂ 5 ਲਿੰਕ ਸੜਕਾਂ ਨੂੰ 18 ਫੁੱਟ ਚੌੜੀਆਂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਿਸ ਲਈ 8.17 ਕਰੋੜ ਰੁਪਏ ਖਰਚ ਕੀਤੇ ਜਾਣਗੇ…
ਆਉਂਦੇ ਸਮੇਂ ‘ਚ ਇਹਨਾਂ ਸੜਕਾਂ ਦੀ ਬਣਤਰ ਦੌਰਾਨ ਮੈਂ ਨਿੱਜੀ ਤੌਰ ‘ਤੇ ਦੇਖ-ਰੇਖ ਕਰਾਂਗਾ pic.twitter.com/0zxqSWjQTe— Bhagwant Mann (@BhagwantMann) August 18, 2022
ਇਸ ਤੋਂ ਇਲਾਵਾ ਇਹ ਸੜਕਾਂ ਹੋਣਗੀਆਂ ਚੌੜੀਆਂ: ਖਾਨਪੁਰ ਵਾਇਆ ਸਰਹਿੰਦ ਸ਼ਹਿਰ ਲਈ ਜੀ.ਟੀ. ਰੋਡ – 5.70 ਕਿਲੋਮੀਟਰ, ਸਰਹਿੰਦ ਰੋਡ ਤੋਂ ਭਾਦੀ ਖੇੜੀ ਵਾਇਆ ਤਲਾਣੀਆਂ, ਫ਼ਿਰੋਜ਼ਪੁਰ, ਰਾਏਪੁਰ ਮਾਜਰੀ – 10.90 ਕਿਲੋਮੀਟਰ, ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੋਂ ਮੰਡੋਫਲ – 2.50 ਕਿਲੋਮੀਟਰ, ਮਾਧੋਪੁਰ ਤੋਂ ਬ੍ਰਾਹਮਣ ਮਾਜਰਾ ਸਾਧੂਗੜ੍ਹ ਰੋਡ ਵਾਇਆ ਸੱਦੋ ਮਰਜਰਾ – 3.25 ਕਿਲੋਮੀਟਰ, ਸ਼ੇਖੂਪੁਰਾ ਤੋਂ ਖਾਨਪੁਰ ਵਾਇਆ ਕੁਸ਼ ਆਸ਼ਰਮ – 1.75 ਕਿਲੋਮੀਟਰ ਹਨ।