ਪੰਜਾਬ ਤੋਂ ਆਮ ਆਦਮੀ ਦੇ ਸੰਸਦ ਮੈਂਬਰ ਰਾਘਵ ਚੱਢਾ, ਰਾਜ ਸਭਾ ਤੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਭੜਕ ਰਹੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਚੱਢਾ ਨੇ ਟਵਿੱਟਰ ‘ਤੇ ਆਪਣਾ ਸਟੇਟਸ ਮੈਂਬਰ ਆਫ ਪਾਰਲੀਮੈਂਟ ਤੋਂ ਬਦਲ ਕੇ ਸਸਪੈਂਡਡ ਮੈਂਬਰ ਆਫ ਪਾਰਲੀਮੈਂਟ ਰੱਖ ਦਿੱਤਾ ਹੈ। ਜਾਅਲੀ ਦਸਤਖਤਾਂ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਤੋਂ ਹੀ ਰਾਘਵ ਚੱਢਾ ਲਗਾਤਾਰ ਆਪਣਾ ਪੱਖ ਪੇਸ਼ ਕਰ ਰਹੇ ਹਨ। ਦੋ ਦਿਨ ਪਹਿਲਾਂ ਉਨ੍ਹਾਂ ਇਸ ਸਬੰਧੀ ਪ੍ਰੈੱਸ ਕਾਨਫਰੰਸ ਕੀਤੀ ਸੀ। ਜਿਸ ਦੇ ਆਧਾਰ ‘ਤੇ ਉਨ੍ਹਾਂ ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇੰਨਾਂ ਹੀ ਨਹੀਂ ਪਿਛਲੇ ਦਿਨੀਂ ਵੀਡੀਓ ਜਾਰੀ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ ਸੀ- ਮੈਂ ਮੁਅੱਤਲ ਰਾਜ ਸਭਾ ਮੈਂਬਰ ਰਾਘਵ ਚੱਢਾ ਹਾਂ। ਹਾਂ, ਮੈਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮੈਨੂੰ ਮੁਅੱਤਲ ਕਿਉਂ ਕੀਤਾ ਗਿਆ ਹੈ? ਮੇਰਾ ਗੁਨਾਹ ਕੀ ਹੈ? ਕੀ ਇਹ ਮੇਰਾ ਗੁਨਾਹ ਹੈ ਕਿ ਮੈਂ ਸੰਸਦ ਵਿੱਚ ਖੜ੍ਹਾ ਹੋ ਕੇ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਭਾਜਪਾ ਦੇ ਵੱਡੇ ਨੇਤਾਵਾਂ ਨੂੰ ਸਵਾਲ ਪੁੱਛੇ?’ ਕੀ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਕਿ ਇਹ 34 ਸਾਲ ਦਾ ਨੌਜਵਾਨ ਕਿਵੇਂ ਸੰਸਦ ‘ਚ ਖੜ੍ਹੇ ਹੋ ਕੇ ਸਾਨੂੰ ਚੁਣੌਤੀ ਦਿੰਦਾ ਹੈ। ਇਹ ਬਹੁਤ ਤਾਕਤਵਰ ਲੋਕ ਹਨ। ਉਹ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਇਸ ਮਾਨਸੂਨ ਸੈਸ਼ਨ ‘ਚ ‘ਆਪ’ ਦੇ 3 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੈਂ ਭਗਤ ਸਿੰਘ ਦੀ ਧਰਤੀ ਤੋਂ ਆਇਆ ਹਾਂ। ਮੈਂ ਆਪਣੇ ਸਟੈਂਡ ਦਾ ਮਜ਼ਬੂਤੀ ਨਾਲ ਬਚਾਅ ਕਰਾਂਗਾ।
ਜਿਸ ਤਰ੍ਹਾਂ ਭਾਜਪਾ ਵਾਲੇ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਲੈ ਸਕਦੇ ਹਨ, ਕੱਲ੍ਹ ਨੂੰ ਉਹ ‘ਆਪ’ ਦੇ ਕਿਸੇ ਵੀ ਸੰਸਦ ਮੈਂਬਰ ਦੀ ਮੈਂਬਰਸ਼ਿਪ ਰੱਦ ਕਰ ਸਕਦੇ ਹਨ। ਉਹ ਜੋ ਚਾਹੁਣ ਕਰ ਸਕਦੇ ਹਨ। ਜਿਸ ਅਪਰਾਧ ਲਈ ਮੈਨੂੰ ਦੋਸ਼ੀ ਠਹਿਰਾਇਆ ਗਿਆ ਹੈ, ਉਹ ਕਿਸੇ ਨਿਯਮ ਦੀ ਕਿਤਾਬ ਵਿਚ ਨਹੀਂ ਲਿਖਿਆ ਗਿਆ ਹੈ। ਭਾਜਪਾ ਦੇ ਲੋਕ ਕਹਿ ਰਹੇ ਹਨ ਕਿ ਮੈਂ ਕਿਸੇ ਸਾਂਸਦ ਦੇ ਦਸਤਖਤ ਕਰਕੇ ਸੰਦਨ ਕਰਵਾ ਦਿੱਤੇ ਜਦਕਿ ਸਚਾਈ ਇਹ ਹੈ ਕਿ ਕੋਈ ਵੀ ਸੰਸਦ ਮੈਂਬਰ ਕਮੇਟੀ ਵਿਚ ਨਾਂ ਦਾ ਪ੍ਰਸਤਾਵ ਦੇਣ ਲਈ ਆਜ਼ਾਦ ਹੈ। ਇਸ ਵਿੱਚ ਕਿਸੇ ਲਿਖਤੀ ਸਹਿਮਤੀ ਜਾਂ ਦਸਤਖਤ ਦੀ ਲੋੜ ਨਹੀਂ ਹੈ। ਤੁਹਾਨੂੰ ਸਿਰਫ ਨਾਮ ਦੇਣਾ ਹੋਵੇਗਾ ਅਤੇ ਜੇਕਰ ਕਿਸੇ ਨੂੰ ਕੋਈ ਇਤਰਾਜ਼ ਹੈ ਤਾਂ ਉਹ ਆਪਣਾ ਨਾਮ ਵਾਪਸ ਲੈ ਸਕਦਾ ਹੈ। ਦਸਤਖਤ ਕਿਤੇ ਵੀ ਨਹੀਂ ਲਏ ਗਏ ਹਨ ਅਤੇ ਨਾ ਹੀ ਅਸੀਂ ਉਨ੍ਹਾਂ ਨੂੰ ਜਮ੍ਹਾਂ ਕਰਾਇਆ ਹੈ। ਇਸ ਤੋਂ ਬਾਅਦ ਰਾਘਵ ਚੱਢਾ ਨੇ ਚੇਤਾਵਨੀ ਦਿੰਦੇ ਹੋਏ ਕਿਹਾ, ਇਨ੍ਹਾਂ ਲੋਕਾਂ ਨੂੰ ਮੇਰੇ ‘ਤੇ ਚਿੱਕੜ ਸੁੱਟਣ ਦਾ ਮੌਕਾ ਮਿਲ ਗਿਆ ਹੈ। ਮੈਂ ਤੁਹਾਡੀਆਂ ਇਨ੍ਹਾਂ ਚੁਣੌਤੀਆਂ ਤੋਂ ਨਹੀਂ ਡਰਦਾ। ਮੈਂ ਅੰਤ ਤੱਕ ਤੁਹਾਡੇ ਨਾਲ ਲੜਾਂਗਾ।
ਦਰਅਸਲ, ਪੰਜ ਸੰਸਦ ਮੈਂਬਰਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਦਿੱਲੀ ਸਰਵਿਸਿਜ਼ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦੇ ਪ੍ਰਸਤਾਵ ‘ਤੇ ਉਨ੍ਹਾਂ ਦੇ ਨਾਵਾਂ ਦਾ ਜ਼ਿਕਰ ਕੀਤਾ ਗਿਆ ਸੀ। ਇਹ ਮਤਾ ‘ਆਪ’ ਸੰਸਦ ਰਾਘਵ ਚੱਢਾ ਨੇ ਪੇਸ਼ ਕੀਤਾ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਸੀ।
‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੀਤੇ ਦਿਨ ਹੀ ਮੀਡੀਆ ਸਾਹਮਣੇ ਆਪਣੀ ਗੱਲ ਰੱਖੀ ਸੀ। ਰਾਘਵ ਨੇ ਕਿਹਾ ਸੀ- ਉਹ ਵਿਸ਼ੇਸ਼ ਅਧਿਕਾਰ ਕਮੇਟੀ ਦੁਆਰਾ ਭੇਜੇ ਗਏ ਨੋਟਿਸ ਦਾ ਜਵਾਬ ਦੇਣਗੇ। ਭਾਜਪਾ ਦੇ ਉਨ੍ਹਾਂ ਹਥਕੰਡਿਆਂ ਦਾ ਪਰਦਾਫਾਸ਼ ਕਰਾਂਗੇ ਜੋ ਸੰਸਦ ਮੈਂਬਰ ਵਜੋਂ ਮੇਰੀ ਛਵੀ ਨੂੰ ਖਰਾਬ ਕਰ ਰਹੇ ਹਨ। ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਖਿਲਾਫ ਕਾਰਵਾਈ ਨੂੰ ਸਾਜ਼ਿਸ਼ ਕਰਾਰ ਦਿੱਤਾ ਹੈ।