ਹਥਿਆਰਾਂ ਨੂੰ ਲੈਕੇ ਮਾਨ ਸਰਕਾਰ ਐਕਸ਼ਨ ਵਿਚ ਵਿਖਾਈ ਦੇ ਰਹੀ ਹੈ। ਗੰਨ ਕਲਚਰ ‘ਤੇ ਨਕੇਲ ਕੱਸਣ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਕਈ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਇਸ ਮਾਮਲੇ ‘ਚ ਬੰਦੂਕ ਨਾਲ ਫੋਟੋ ਅਪਲੋਡ ਕਰਨ ‘ਤੇ 10 ਸਾਲ ਦੇ ਬੱਚੇ ‘ਤੇ ਐਫਆਈਆਰ ਦਰਜ ਕੀਤੀ ਗਈ ਹੈ। ਹਥਿਆਰਾਂ ਦੇ ਪ੍ਰਦਰਸ਼ਨ ਦੇ ਮਾਮਲੇ ‘ਚ ਬੱਚੇ ‘ਤੇ ਮਾਮਲੇ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਫੋਟੋ ‘ਚ ਬੱਚੇ ਨਾਲੋਂ ਵੱਡੀ ਬੰਦੂਕ ਨਜ਼ਰ ਆ ਰਹੀ ਹੈ। ਜਿਸ ਤੋਂ ਬਾਅਦ ਹੁਣ ਪੁਲਿਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਅੰਮ੍ਰਿਤਸਰ ਦੇ ਵਿਚ 10 ਸਾਲਾਂ ਦੇ ਨਿੱਕੇ ਜਵਾਕ ਸਣੇ 4 ਪਰਿਵਾਰਕ ਮੈਂਬਰਾਂ ‘ਤੇ FIR ਦਰਜ ਕਰ ਲਈ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿ ਲ੍ਹਿਆਂ ਦੇ ਡੀਸੀਜ਼ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਵਿਅਕਤੀ ਹਥਿਆਰਾਂ ਦਾ ਪ੍ਰਚਾਰ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਬਾਵਜੂਦ ਲੋਕ ਹਥਿਆਰਾਂ ਨਾਲ ਫੋਟੋਆਂ ਖਿੱਚਣ ਜਾਂ ਵੀਡੀਓ ਬਣਾਉਣ ਤੇ ਇੰਟਰਨੈੱਟ ਮੀਡੀਆ ‘ਤੇ ਪੋਸਟ ਕਰਨ ਤੋਂ ਪਿੱਛੇ ਨਹੀਂ ਹਟ ਰਹੇ।