‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਪ੍ਰਧਾਨ ਮੰਤਰੀ ਬਾਜੇਕੇ ਨੇ ਪੰਜਾਬ-ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਮਿਲੀ ਜਾਣਕਾਰੀ ਮੁਤਾਬਕ ਭਗਵੰਤ ਸਿੰਘ, ਉਰਫ ਪ੍ਰਧਾਨ ਮੰਤਰੀ ਬਾਜੇਕੇ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ ਤੇ NSA ਲਾਉਣ ਨੂੰ ਚੁਣੌਤੀ ਦਿੱਤੀ ਹੈ। ਇਸਦੇ ਨਾਲ ਹੀ ਬਾਜੇਕੇ ਦੇ ਹੋਰ ਸਾਥੀ ਬਸੰਤ ਸਿੰਘ ਤੇ ਕੁਲਵੰਤ ਸਿੰਘ ਨੇ ਵੀ NSA ਲਾਉਣ ਦੀ ਚੁਣੌਤੀ ਦਿੱਤੀ ਹੈ।
ਇਸ ਦੌਰਾਨ ਪਟੀਸ਼ਨ ਵਿਚ ਇਹਨਾਂ ਨੌਜਵਾਨਾਂ ਵਲੋਂ ਨਜਾਇਜ਼ ਢੰਗ ਨਾਲ ਡਿਬਰੂਗੜ੍ਹ ਜੇਲ੍ਹ ‘ਚ ਰੱਖਣ ਦੇ ਇਲਜ਼ਾਮ ਲਾਉਂਦੇ ਹੋਏ ਜੇਲ੍ਹ ਤੋਂ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ। ਦਸ ਦਈਏ ਕਿ ਕਰੀਬ 3 ਮਹੀਨਿਆਂ ਤੋਂ ਭਗਵੰਤ ਸਿੰਘ, ਉਰਫ ਪ੍ਰਧਾਨ ਮੰਤਰੀ ਬਾਜੇਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹਨ। ਹਾਈਕੋਰਟ ਵਿਚ ਪਾਈ ਪਟੀਸ਼ਨ ‘ਤੇ ਆਉਣ ਵਾਲੇ ਦਿਨਾਂ ‘ਚ ਸੁਣਵਾਈ ਹੋਵੇਗੀ।