ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਇੱਕ ਵਾਰ ਫਿਰ ਆਪਣਾ ਪੱਤਾ ਖੇਡਿਆ ਹੈ। ਇੱਥੋਂ ਦੇ ਵੋਟਰਾਂ ਨੇ ਭਾਜਪਾ ਅਤੇ ਕਾਂਗਰਸ ਦੋਵਾਂ ਵਿਚਕਾਰ ਪਾੜਾ ਪੈਦਾ ਕਰ ਦਿੱਤਾ ਹੈ। ਸ਼ੁਰੂਆਤੀ ਰੁਝਾਨਾਂ ‘ਚ ਹਿਮਾਚਲ ਪ੍ਰਦੇਸ਼ ‘ਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਦੇਖਣ ਨੂੰ ਮਿਲ ਰਹੀ ਹੈ।
ਹਿਮਾਚਲ ਪ੍ਰਦੇਸ਼ ਦੀਆਂ ਕੁੱਲ 68 ਸੀਟਾਂ ਹਨ। ਇਨ੍ਹਾਂ ਵਿੱਚੋਂ ਕਦੇ ਭਾਜਪਾ ਅੱਗੇ ਹੋ ਜਾਂਦੀ ਹੈ, ਕਦੇ ਕਾਂਗਰਸ। ਇਸ ਸਮੇਂ ਭਾਜਪਾ 33 ਅਤੇ ਕਾਂਗਰਸ 32 ਸੀਟਾਂ ‘ਤੇ ਅੱਗੇ ਹੈ। ਉਥੇ ਹੀ ਜੇਕਰ ‘ਆਪ’ ਦੀ ਗੱਲ ਕਰੀਏ ਤਾਂ ਇਸ ਸਮੇਂ ‘ਆਪ’ 0 ‘ਤੇ ਚਲ ਰਹੀ ਹੈ। ਹਾਲਾਂਕਿ ਇਹ ਸ਼ੁਰੂਆਤੀ ਰੁਝਾਨ ਹਨ ਪਰ ਇਹ ਤੈਅ ਹੈ ਕਿ ਪਾਸਾ ਕਿਸੇ ਵੀ ਪਾਰਟੀ ਵੱਲ ਮੋੜਿਆ ਜਾ ਸਕਦਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਕਿਸੇ ਵੀ ਪਾਰਟੀ ਨੂੰ ਸਰਕਾਰ ਬਣਾਉਣ ਲਈ 35 ਸੀਟਾਂ ਦੀ ਲੋੜ ਹੁੰਦੀ ਹੈ।
ਹਿਮਾਚਲ ਵਿੱਚ 12 ਨਵੰਬਰ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਈ ਸੀ। ਜਿਸ ਦਿਨ ਐਗਜ਼ਿਟ ਪੋਲ ਆਏ, ਕੁਝ ਐਗਜ਼ਿਟ ਪੋਲ ਕਾਂਗਰਸ ਦੀ ਸਰਕਾਰ ਬਣਨ ਨੂੰ ਦਿਖਾ ਰਹੇ ਸਨ, ਜਦੋਂ ਕਿ ਕੁਝ ਭਾਜਪਾ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਦਿਖਾ ਰਹੇ ਸਨ। ਹਾਲਾਂਕਿ ਸ਼ੁਰੂਆਤੀ ਰੁਝਾਨਾਂ ‘ਚ ਦੋਵਾਂ ਧਿਰਾਂ ਵਿਚਾਲੇ ਸਖਤ ਟੱਕਰ ਦੇਖਣ ਨੂੰ ਮਿਲ ਰਹੀ ਹੈ।
ਹਿਮਾਚਲ ਪ੍ਰਦੇਸ਼ ‘ਚ ਹਰ ਵਾਰ ਸੱਤਾ ਬਦਲਣ ਦਾ ਰੁਝਾਨ ਰਿਹਾ ਹੈ ਪਰ ਦੇਖਣਾ ਇਹ ਹੋਵੇਗਾ ਕਿ ਮੌਜੂਦਾ ਮੁੱਖ ਮੰਤਰੀ ਜੈਰਾਮ ਠਾਕੁਰ ਇਕ ਵਾਰ ਫਿਰ ਭਾਜਪਾ ਨੂੰ ਸੱਤਾ ‘ਚ ਲਿਆ ਸਕਦੇ ਹਨ ਜਾਂ ਨਹੀਂ। ਜੈਰਾਮ ਠਾਕੁਰ ਹਿਮਾਚਲ ਪ੍ਰਦੇਸ਼ ਦੀ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਸਿਆਸਤਦਾਨਾਂ ਵਿੱਚੋਂ ਇੱਕ ਹਨ, ਉਹ 2017 ਵਿੱਚ ਮੰਡੀ ਜ਼ਿਲ੍ਹੇ ਵਿੱਚ ਸਿਰਾਜ ਨਾਮ ਦੀ ਵਿਧਾਨ ਸਭਾ ਸੀਟ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਮੁੱਖ ਮੰਤਰੀ ਚੁਣੇ ਗਏ ਸਨ।