ਪੰਜਾਬ ਦੀ ਮਾਨ ਸਰਕਾਰ ਨੇ ਪੰਜਾਬ ’ਚ ਖ਼ਰਾਬ ਹੋ ਰਹੇ ਮੌਸਮ ਅਤੇ ਪੈ ਰਹੀ ਕੜਾਕੇ ਦੀ ਠੰਡ ਤੇ ਧੁੰਦ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ ਸਕੂਲਾਂ ਦੀਆਂ ਛੁੱਟੀਆਂ ’ਚ ਵਾਧਾ ਕਰ ਦਿੱਤਾ ਸੀ। ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ ਸਾਰੇ ਸਕੂਲਾਂ ’ਚ 8 ਜਨਵਰੀ ਤੱਕ ਛੁੱਟੀਆਂ ’ਚ ਵਾਧਾ ਕਰ ਦਿੱਤਾ ਗਿਆ ਸੀ। ਸਕੂਲਾਂ ’ਚ ਛੁੱਟੀਆਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਅਦਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ। ਹੁਕਮਾਂ ਦੀ ਉਲੰਘਣਾ ਕਰਨ ਨੂੰ ਲੈ ਕੇ ਜ਼ਿਲ੍ਹਾ ਰੋਪੜ ਦੇ ਇਕ ਪ੍ਰਾਈਵੇਟ ਸਕੂਲ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਸੀ ਕਿ ਸੂਬੇ ’ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ 2 ਜਨਵਰੀ 2023 ਤੋਂ 8 ਜਨਵਰੀ 2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ।