ਇਸ ਵੇਲੇ ਦੀ ਵੱਡੀ ਖ਼ਬਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਸਿੱਧੂ ਮੂਸੇ ਵਾਲਾ ਦੀ ਹਵੇਲੀ ‘ਤੇ ਪੁਲਿਸ ਨੇ ਅਚਨਚੇਤ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਪਿੰਡ ਦੇ ਚਾਰੇ ਪਾਸੇ ਬੈਰੀਕੇਡ ਲਗਾ ਕੇ 150 ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ ਅਤੇ ਮਹਿਲ ਨੇੜੇ ਇੱਕ ਵਾਹਨ ‘ਤੇ LMG ਫਿੱਟ ਕਰਕੇ 24 ਘੰਟੇ ਨਿਗਰਾਨੀ ’ਤੇ ਖੜ੍ਹਾ ਕੀਤਾ ਹੈ।
ਪੁਲਿਸ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਧਮਕੀ ਮਿਲਣ ਕਰਕੇ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ 2 ਦਿਨ ਪਹਿਲਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਰਨਜੀਤ ਸਿੰਘ ਚੰਨੀ ਵੱਲੋਂ ਪਿੰਡ ਮੂਸਾ ਜਾ ਕੇ ਮੂਸੇਵਾਲਾ ਦੇ ਮਾਂ-ਪਿਓ ਨਾਲ ਮੁਲਾਕਾਤ ਕੀਤੀ ਗਈ ਸੀ। ਉਥੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੰੜਿਗ ਵੱਲੋਂ ਵੀ ਮੂਸੇਵਾਲਾ ਦੇ ਮਾਂ-ਪਿਓ ਨਾਲ ਮੁਲਾਕਾਤ ਕੀਤੀ ਗਈ ਸੀ।