ਹੁਣ ਵਿਦੇਸ਼ ਨਹੀਂ ਜਾ ਪਾਉਣਗੇ ਪ੍ਰਸਿੱਧ ਗਾਇਕ ਮਨਕੀਰਤ ਔਲਖ? ਹਾਈਕੋਰਟ ਪਹੁੰਚੇਗਾ ਮਾਮਲਾ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਸ਼ੁੱਕਰਵਾਰ ਸ਼ਾਮ ਨੂੰ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗਾਇਕ ਮਨਕੀਰਤ ਔਲਖ ਨੂੰ ਦੁਬਈ ਜਾਣ ਤੋਂ ਰੋਕ ਦਿੱਤਾ ਗਿਆ। ਦਸ ਦਈਏ ਕਿ ਗਾਇਕ ਔਲਖ ਦੁਬਈ ਦੇ ਵਿਚ ਆਪਣੇ ਸ਼ੋਅ ਕਰਨ ਲਈ ਜਾ ਰਹੇ ਸੀ ਪਰ ਉਸਤੋਂ ਪਹਿਲਾਂ ਹੀ ਐਨਆਈਏ ਨੇ ਉਹਨਾਂ ਨੂੰ ਏਅਰਪੋਰਟ ‘ਤੇ ਰੋਕ ਲਿਆ ਅਤੇ ਕਾਫੀ ਦੇਰ ਪੁੱਛਗਿੱਛ ਵੀ ਕੀਤੀ ਗਈ।  ਇਸ ਸਬੰਧ ਵਿਚ ਏਜੰਸੀ ਦਾ ਕਹਿਣਾ ਹੈ ਕਿ ਗਾਇਕ ਬਿਨਾ ਮਨਜ਼ੂਰੀ ਦੇ ਵਿਦੇਸ਼ ਨਹੀਂ ਜਾ ਸਕਦੇ ਜਦੋਂ ਤੱਕ ਮੂਸੇਵਾਲਾ ਦੇ ਕਤਲਕਾਂਡ ਦੀ ਜਾਂਚ ਚੱਲ ਰਹੀ ਹੈ।

ਉਥੇ ਹੀ ਦੂਜੇ ਪਾਸੇ ਸੂਤਰਾਂ ਤੋਂ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਐਨਆਈਏ ਦੇ ਇਸ ਰਵੀਏ ਤੋਂ ਤੰਗ ਆਕੇ ਪੰਜਾਬੀ ਗਾਇਕ ਮਨਕੀਰਤ ਔਲਖ ਹਾਈਕੋਰਟ ਦਾ ਰੁਖ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਹੁਣ ਮਨਕੀਰਤ ਔਲਖ NIA ਵਿਰੁੱਧ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਨਗੇ।

ਇਹ ਵੀ ਦਸਣਾ ਬਣਦਾ ਹੈ ਕਿ ਵਿਦੇਸ਼ ਜਾਣ ਦੀ ਮਨਜ਼ੂਰੀ ਨਾ ਮਿਲਣ ਤੋਂ ਬਾਅਦ ਮਨਕੀਰਤ ਔਲਖ ਵਾਪਸ ਆਪਣੀ ਚੰਡੀਗੜ੍ਹ ਰਿਹਾਇਸ਼ ਪਰਤ ਆਏ ਸੀ ਅਤੇ ਉਹਨਾਂ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਸਾਂਝੀ ਕੀਤੀ ਸੀ, ਜਿਸ ਵਿੱਚ ਔਲਖ ਨੇ ਕਿਹਾ ਸੀ ਕਿ ਕਿਸੇ ਟੈਕਨੀਕਲ ਕਾਰਨ ਕਰ ਕੇ ਉਹ ਦੁਬਈ ਨਹੀਂ ਆ ਸਕਿਆ ਹੈ, ਨਵੀਂਆਂ ਤਾਰੀਖਾਂ ਦਾ ਬਾਅਦ ਵਿਚ ਐਲਾਨ ਕੀਤਾ ਜਾਵੇਗਾ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...