ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੁਜ਼ਰਿਆ ਲਗਭਗ ਇੱਕ ਸਾਲ ਹੋ ਗਿਆ ਹੈ, ਪਰ ਜ਼ਖ਼ਮ ਅਜੇ ਵੀ ਤਾਜ਼ਾ ਨਜ਼ਰ ਆ ਰਿਹਾ ਹੈ। ਕਲਾਕਾਰ ਭਾਵੇਂ ਸਾਡੇ ਵਿਚਕਾਰ ਨਹੀਂ ਰਹੇ ਪਰ ਉਨ੍ਹਾਂ ਦਾ ਸੰਗੀਤ ਅੱਜ ਵੀ ਉਨ੍ਹਾਂ ਨੂੰ ਲੱਖਾਂ ਦਿਲਾਂ ‘ਚ ਜ਼ਿੰਦਾ ਰੱਖ ਰਿਹਾ ਹੈ। ਦਰਅਸਲ, ਮੂਸੇਵਾਲਾ ਦੀ ਟੀਮ ਅਤੇ ਉਹਨਾਂ ਦੇ ਮਾਤਾ-ਪਿਤਾ ਸਿੱਧੂ ਦੇ ਕੁਝ ਅਣ-ਰਿਲੀਜ਼ ਹੋਏ ਗੀਤਾਂ ਨੂੰ ਰਿਲੀਜ਼ ਕਰਕੇ ਉਸਦੇ ਸੰਗੀਤ ਨੂੰ ਜਿਉਂਦਾ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ।
ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਕ ਪੋਸਟ ਸਾਂਝੀ ਕੀਤੀ ਜਿਸ ਵਿਚ ਉਹਨਾਂ ਜਾਣਕਾਰੀ ਦਿੱਤੀ ਹੈ ਕਿ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ’ਚ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏਜ਼ ਤੇ ਸਟੀਲ ਬੈਂਗਲਜ਼ ਨੇ ਸਾਥ ਦਿੱਤਾ ਹੈ। ਗੀਤ ਦਾ ਨਾਮ ‘ਮੇਰਾ ਨਾਂ’ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਗੀਤ ਦਾ ਪੋਸਟਰ ਤੇ ਗਾਣੇ ਦੇ ਰਿਲੀਜ਼ ਹੋਣ ਦੀ ਤਾਰੀਖ਼ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਕਈ ਮਹੀਨਿਆਂ ਤੋਂ ਸਿੱਧੂ ਦਾ ਕੋਈ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਹੈ, ਇਸ ਲਈ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲਿਆਂ ਨੂੰ ਹੁਣ 7 ਅਪ੍ਰੈਲ ਦੀ ਬੇਸਬਰੀ ਨਾਲ ਉਡੀਕ ਰਹੇਗੀ। ਜ਼ਿਕਰਯੋਗ ਹੈ ਕਿ ਸਿੱਧੂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਤੀਜਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ‘SYL’ ਤੇ ‘ਵਾਰ’ ਗੀਤ ਰਿਲੀਜ਼ ਕੀਤਾ ਗਿਆ ਹੈ।