ਹੰਗਾਮੇ ਨਾਲ ਸ਼ੁਰੂ ਹੋਇਆ ਬਜਟ ਸੈਸ਼ਨ ਦਾ ਤੀਜਾ ਦਿਨ, ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠੇ ਮੂਸੇਵਾਲਾ ਦੇ ਮਾਪੇ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਪੰਜਾਬ ਵਿਧਾਨ ਸਭਾ ਬਾਹਰ ਪੁੱਜੇ ਹਨ। ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਦੌਰਾਨ ਮੂਸੇਵਾਲਾ ਦੇ ਮਾਪੇ ਪੰਜਾਬ ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠ ਗਏ ਹਨ। ਉਹਨਾਂ ਦਾ ਇਲਜ਼ਾਮ ਹੈ ਕਿ 11 ਮਹੀਨੇ ਬੀਤ ਜਾਣ ਦੇ ਬਾਵਜੂਦ ਉਹਨਾਂ ਨੂੰ ਆਪਣੇ ਪੁੱਤ ਦੇ ਕਤਲ ਦਾ ਇਨਸਾਫ਼ ਨਹੀਂ ਮਿਲੀਆ ਹੈ ਜਿਸ ਕਾਰਨ ਉਹ ਰੋਸ ਵਜੋਂ ਵਿਧਾਨ ਸਭਾ ਬਾਹਰ ਬੈਠਣ ਲਈ ਮਜਬੂਰ ਹੋਏ ਹਨ।

ਇਸ ਦੌਰਾਨ ਵਿਰੋਧੀ ਧਿਰ ਨੇ ਨੇਤਾ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਆਪਣੇ ਲ ਲੈਕੇ ਆਏ। ਬਾਜਵਾ ਨੇ ਆਖਿਆ ਕਿ ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਇਸ ਮੌਕੇ ਬਲਕੌਰ ਸਿੰਘ ਨੇ ਆਖਿਆ ਕਿ ਮੈਂ ਇਥੇ ਮਜਬੂਰੀ ਕਾਰਨ ਆਇਆ ਹਾਂ। ਪਿਛਲੇ ਲੰਬੇ ਸਮੇਂ ਤੋਂ ਮੈਂ ਪੁਲਿਸ ਅਤੇ ਸਰਕਾਰ ਵੱਲ ਇਨਸਾਫ ਲਈ ਵੇਖ ਰਿਹਾ ਸੀ ਪਰ ਕੋਈ ਇਨਸਾਫ ਨਹੀਂ ਮਿਲ ਰਿਹਾ। ਸਭ ਕੁਝ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੋਈ ਜਾਂਚ ਨਹੀਂ ਕੀਤੀ ਜਾ ਰਹੀ। ਸਾਡੀ ਸਰਕਾਰ ਕੋਈ ਗੱਲ ਨਹੀਂ ਸੁਣ ਰਹੀ। ਹਾਲੇ ਤੱਕ ਕੁਝ ਨਹੀਂ ਹੋਇਆ ਹੈ।

ਉਹਨਾਂ ਕਿਹਾ ਕਿ ਜੇਲ੍ਹ ਅੰਦਰ ਸਬੂਤ ਨਸ਼ਟ ਕੀਤੇ ਜਾ ਹਨ। ਇਸ ਕੇਸ ਵਿਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੀ ਸਕਿਓਰਿਟੀ ਤੋਂ ਵੀ ਅੱਕ ਗਏ ਹਨ, ਜਦੋਂ ਮਰਜ਼ੀ ਵਾਪਸ ਲੈ ਲਵੋ। ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ। ਅਸਲੀ ਕਾਤਲਾਂ ਨੂੰ ਗ੍ਰਿਫਤਾਰ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਇਸ ਦੌਰਾਮ ਬਲਕੌਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਵਿਧਾਨ ਸਭਾ ਚੱਲਦੀ ਰਹੇਗੀ, ਮੈਂ ਹਰ ਰੋਜ਼ ਰੋਸ ਪ੍ਰਦਰਸ਼ਨ ‘ਤੇ ਬੈਠਾਂਗਾ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...