ਇਸ ਵੇਲੇ ਦੀ ਵੱਡੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਲੋਂ ਨਵੀਂ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦੇ ਵਿਚ ਮੁੱਖ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਬਣਾਇਆ ਗਿਆ ਹੈ ਅਤੇ ਨਾਲ ਹੀ ਉੱਪ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਕ 24 ਮੈਂਬਰੀ ਕੋਰ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ ਤੇ ਇਸ ਤੋਂ ਇਲਾਵਾ 8 ਮੈਂਬਰੀ ਐਡਵਾਇਜ਼ਰੀ ਬੋਰਡ ਵੀ ਬਣਾਇਆ ਗਿਆ ਹੈ ਜਿਸ ਵਿਚ ਸੀਨੀਅਰ ਅਕਾਲੀ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਥੇ ਦਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ’ਚ ਹੋਈ ਹਾਰ ਤੋਂ ਬਾਅਦ ਝੂੰਦਾ ਕਮੇਟੀ ਦੀ ਸਿਫਾਰਸ਼ ’ਤੇ ਭੰਗ ਕੀਤੇ ਗਏ ਜਥੇਬੰਧਕ ਢਾਂਚੇ ਦਾ ਅਕਾਲੀ ਦਲ ਵਲੋਂ ਮੁੜ ਐਲਾਨ ਕਰ ਦਿੱਤਾ ਗਿਆ ਹੈ। ਅਕਾਲੀ ਦਲ ਵਲੋਂ ਅੱਠ ਮੈਂਬਰੀ ਐਡਵਾਇਜ਼ਰੀ ਕਮੇਟੀ ਦੇ ਨਾਲ-ਨਾਲ ਪਾਰਟੀ ਦੀ ਕੋਰ ਕਮੇਟੀ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਜਥੇਬੰਧਕ ਢਾਂਚੇ ਵਿਚ ਸਭ ਤੋਂ ਉਮਰ ਦਰਾਜ ਆਗੂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਮੁੱਖ ਸਰਪ੍ਰਸਤ ਜਦਕਿ ਸਰਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉੱਪ ਸਰਪ੍ਰਸਤ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਅੱਠ ਮੈਂਬਰੀ ਸਲਾਹਕਾਰ ਕਮੇਟੀ ਵਿਚ ਚਰਨਜੀਤ ਸਿੰਘ ਅਟਵਾਲ, ਸਾਬਕਾ ਐੱਸ. ਜੀ. ਪੀ. ਸੀ. ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਬੀਬੀ ਉਪਿੰਦਰਜੀਤ ਕੌਰ, ਬਲਦੇਵ ਸਿੰਘ ਮਾਨ, ਪ੍ਰਕਾਸ਼ ਚੰਦ ਗਰਗ, ਵੀਰ ਸਿੰਘ ਲੋਪੋਕੇ, ਵਰਿੰਦਰ ਸਿੰਘ ਬਾਜਵਾ ਅਤੇ ਜਰਨੈਲ ਸਿੰਘ ਵਾਹਿਦ ਨੂੰ ਸ਼ਾਮਲ ਕੀਤਾ ਗਿਆ ਹੈ।