ਫਰੀਦਕੋਟ: ਇਸ ਵੇਲੇ ਦੀ ਵੱਡੀ ਖ਼ਬਰ ਬਹਿਬਲ-ਕਲਾਂ ਵਿਚ ਚਲ ਰਹੇ ਬੇਅਦਬੀ ਇਨਸਾਫ਼ ਮੋਰਚੇ ਤੋਂ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਬੇਅਦਬੀ ਇਨਸਾਫ਼ ਮੋਰਚੇ ਵਲੋਂ ਹੁਣ ਅਣਮਿੱਥੇ ਸਮੇਂ ਲਈ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੇਅਦਬੀ ਦੇ ਇਨਸਾਫ਼ ਲਈ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਲਗਭਗ ਇਕ-ਡੇਢ ਮਹੀਨੇ ਦਾ ਸਮਾਂ ਮੰਗਿਆ ਸੀ ਪਰ ਆਪਣੇ ਇਸ ਵਾਅਦੇ ਤੋਂ ਬਾਅਦ ਵੀ ਸੰਗਤਾਂ ਨੂੰ ਬੇਅਦਬੀ ਦਾ ਇਨਸਾਫ਼ ਨਹੀਂ ਮਿਲਿਆ ਸੀ ਜਿਸ ਤੋਂ ਬਾਅਦ ਹੁਣ ਭਰੀ ਸੰਗਤ ਦੇ ਵਿਚ ਇਹ ਫੈਸਲਾ ਲਿਆ ਗਿਆ ਹੈ ਕਿ ਇਨਸਾਫ਼ ਲੈਣ ਲਈ ਹੁਣ ਸੰਗਤ ਨੈਸ਼ਨਲ ਹਾਈਵੇਅ ਜਾਮ ਕਰੇਗੀ ਅਤੇ ਇਹ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਦੋਸ਼ੀਆਂ ਦਾ ਚਿਹਰਾ ਬੇਨਕਾਬ ਨਹੀਂ ਕਰਦੀ।
ਇਥੇ ਦਸ ਦਈਏ ਕਿ ਬੇਅਦਬੀ ਮਾਮਲੇ ’ਚ ਇਨਸਾਫ ਦੇਣ ਲਈ ਡੇਢ ਮਹੀਨੇ ਦਾ ਸਮਾਂ ਮੰਗਣ ਤੋਂ ਬਾਅਦ ਵੀ ਪੰਜਾਬ ਸਰਕਾਰ ਦੇ ਹੱਥ ਖਾਲੀ ਨੇ, ਜਿਸ ਨੂੰ ਲੈਕੇ ਸਿੱਖ ਜਥੇਬੰਦੀਆਂ ਵਲੋਂ ਅੱਜ ਬਹਿਬਲ ਕਲਾਂ ਚ ਚਲ ਰਹੇ ਬੇਅਦਬੀ ਇਨਸਾਫ ਮੋਰਚੇ ਚ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਉਨ੍ਹਾਂ ਨੇ ਨੈਸ਼ਨਲ ਹਾਈਵੇਅ ਨੂੰ ਅਣਮਿੱਥੇ ਸਮੇਂ ਲਈ ਜਾਮ ਕਰਨ ਦਾ ਐਲਾਨ ਕਰ ਦਿੱਤਾ।