ਵੱਡੀ ਖ਼ਬਰ: ਕੋਰੋਨਾ ਦੇ ਵੱਧਦੇ ਖ਼ਤਰੇ ਦੇ ਬਾਵਜੂਦ ਚੀਨ ਨੇ ਯਾਤਰਾ ਪਾਬੰਦੀਆਂ ਹਟਾਉਣ ਦਾ ਕੀਤਾ ਐਲਾਨ

ਕੋਰੋਨਾ ਮਹਾਂਮਾਰੀ ਦੇ ਮੁੜ ਵਾਪਸ ਪਰਤਣ ਕਾਰਨ ਜਿਥੇ ਦੇਸ਼ਾਂ ਵਲੋਂ ਬਚਾਅ ਲਈ ਸਖ਼ਤ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਚੀਨ ਨੇ ਕੁਝ ਹੈਰਾਨੀਜਨਕ ਫੈਸਲੇ ਲਏ ਹਨ। ਦਸ ਦਈਏ ਕਿ ਚੀਨ ਨੇ ਅਗਲੇ ਸਾਲ 8 ਜਨਵਰੀ ਤੋਂ ਕੌਮਾਂਤਰੀ ਯਾਤਰੀਆਂ ਲਈ ਇਕਾਂਤਵਾਸ ਖਤਮ ਕਰਨ ਦਾ ਐਲਾਨ ਕੀਤਾ ਹੈ। ਇਸ ਤਰ੍ਹਾਂ ਦੇਸ਼ ਤਿੰਨ ਸਾਲ ਬਾਅਦ ਕੌਮਾਂਤਰੀ ਇਕਾਂਤਵਾਸ ’ਚੋਂ ਬਾਹਰ ਆਵੇਗਾ। ਇਹ ਐਲਾਨ ਅਜਿਹੇ ਸਮੇਂ ਕੀਤਾ ਗਿਆ ਹੈ ਜਦੋਂ ਦੇਸ਼ ਓਮੀਕਰੋਨ ਨਾਲ ਜੂਝ ਰਿਹਾ ਹੈ।

ਇਸ ਤੋਂ ਪਹਿਲਾਂ ਸ਼ੀ ਜਿਨਪਿੰਗ ਪ੍ਰਸ਼ਾਸਨ ਵੱਲੋਂ ਇਸ ਮਹੀਨੇ ਦੇ ਸ਼ੁਰੂ ਵਿੱਚ ਦੇਸ਼ ਭਰ ਵਿੱਚ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਤੋਂ ਬਾਅਦ ‘ਜ਼ੀਰੋ ਕੋਵਿਡ’ ਨੀਤੀ ਵਿੱਚ ਕੁੱਝ ਛੋਟ ਦਿੱਤੀ ਸੀ। ਚੀਨੀ ਸਰਕਾਰ ਨੂੰ ‘ਜ਼ੀਰੋ ਕੋਵਿਡ’ ਨੀਤੀ ਖ਼ਿਲਾਫ਼ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਮਗਰੋਂ ਸਰਕਾਰ ਨੇ ਆਪਣੀਆਂ ਕਰੋਨਾ ਸਬੰਧੀ ਨੀਤੀਆਂ ਵਿਚ ਵੱਡੀ ਤਬਦੀਲੀ ਲਿਆਉਣ ਦਾ ਐਲਾਨ ਕੀਤਾ ਹੈ।

ਉੱਧਰ ਜਾਪਾਨ ਨੇ ਚੀਨ ਵਿਚ ਵਧਦੇ ਕਰੋਨਾ ਕੇਸਾਂ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਚੀਨ ਤੋਂ ਆਉਣ ਵਾਲੇ ਯਾਤਰੀਆਂ ਲਈ ਕਰੋਨਾ ਟੈਸਟ ਲਾਜ਼ਮੀ ਕਰ ਦਿੱਤਾ ਹੈ। ਜਾਪਾਨ ਦੇ ਪ੍ਰਧਾਨ ਮੰਤਰੀ ਫੂਮੀਓ ਕਿਿਸ਼ਦਾ ਨੇ ਇਹ ਐਲਾਨ ਕੀਤਾ। ਕੌਮੀ ਸਿਹਤ ਕਮਿਸ਼ਨ (ਐੱਨਐੱਚਸੀ) ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਕੋਵਿਡ-19 ਪ੍ਰਬੰਧਨ ਨੂੰ ਅਗਲੇ ਮਹੀਨੇ ਡੇਂਗੂ ਵਰਗੀਆਂ ਘੱਟ ਘਾਤਕ ਬਿਮਾਰੀਆਂ ਵਾਲੀ ਸ਼੍ਰੇਣੀ ਵਿੱਚ ਰੱਖਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਚੀਨ 8 ਜਨਵਰੀ 2023 ਤੋਂ ਕੌਮਾਂਤਰੀ ਯਾਤਰੀਆਂ ਲਈ ਇਕਾਂਤਵਾਸ ਖਤਮ ਕਰ ਦੇਵੇਗਾ। ਪਹਿਲਾਂ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ ਸਰਕਾਰੀ ਕੇਂਦਰਾਂ ਵਿੱਚ ਦੋ ਹਫਤਿਆਂ ਤੋਂ ਵੱਧ ਇਕਾਂਤਵਾਸ ਰਹਿਣਾ ਪੈਂਦਾ ਸੀ। ਇਸ ਮਗਰੋਂ ਹੌਲੀ-ਹੌਲੀ ਇਹ ਸਮਾਂ ਘਟਾ ਕੇ ਪੰਜ ਦਿਨ ਕਰ ਦਿੱਤਾ ਗਿਆ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...